ਸਰਸਵਤੀ ਵਿਹਾਰ ਦੇ ਸੁਭਾਸ਼ ਚੰਦ ਸਮੇਤ ਕਈ ਸਾਥੀ ‘ਆਪ’ ਵਿਚ ਸ਼ਾਮਲ,
ਸਰਸਵਤੀ ਵਿਹਾਰ ਦੇ ਸੁਭਾਸ਼ ਚੰਦ ਸਮੇਤ ਕਈ ਸਾਥੀ ਆਪ ਵਿਚ ਸ਼ਾਮਲ,
Publish Date: Tue, 31 Mar 2026 08:00 PM (IST)
Updated Date: Wed, 01 Apr 2026 04:16 AM (IST)

ਇਕਬਾਲ ਸਿੰਘ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਦੇ ਸਰਸਵਤੀ ਵਿਹਾਰ ਦੇ ਰਹਿਣ ਵਾਲੇ ਸੁਭਾਸ਼ ਚੰਦ ਜਿਨ੍ਹਾਂ ਦੀ ਸਰਕਾਰੀ ਹਸਪਤਾਲ ਦੇ ਨੇੜੇ ਮੈਡੀਕਲ ਸਟੋਰ ਹੈ ਨੇ ਆਪਣੇ ਭਰਾ ਜਤਿੰਦਰ ਕੁਮਾਰ ਤੇ ਲੱਖਣ ਸਿੰਘ ਰਾਣਾ ਅਤੇ ਹੋਰ ਸਹਿਯੋਗੀਆਂ ਸਮੇਤ ਪਿੰਡ ਬਾਕਰਪੁਰ ਵਿਖੇ ਰੰਧਾਵਾ ਫਾਰਮ ’ਤੇ ਪਹੁੰਚ ਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਦਾ ਵਿਧਾਇਕ ਵੱਲੋਂ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕਹਿਤ ਨੀਤੀਆਂ, ਪਾਰਦਰਸ਼ੀ ਸਰਕਾਰ ਅਤੇ ਵਿਕਾਸਮੁਖੀ ਸੋਚ ਕਾਰਨ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਡੇਰਾਬੱਸੀ ਹਲਕੇ ਵਿਚ ਸੜਕਾਂ, ਸਿਹਤ ਸੇਵਾਵਾਂ, ਸਿੱਖਿਆ ਅਤੇ ਬੁਨਿਆਦੀ ਢਾਂਚੇ ਵਿਚ ਵੱਡੇ ਪੱਧਰ ’ਤੇ ਵਿਕਾਸੀ ਕੰਮ ਕੀਤੇ ਗਏ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਨੇ ਆਗੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਏ ਨਵੇਂ ਸਾਥੀ ਨਾ ਸਿਰਫ਼ ਪਾਰਟੀ ਨੂੰ ਮਜ਼ਬੂਤ ਕਰਨਗੇ, ਸਗੋਂ ਪਾਰਟੀ ਦੇ ਚੱਲ ਰਹੇ ਕੰਮ ਕਾਰ ਵਿਚ ਵੀ ਸਰਗਰਮ ਭੂਮਿਕਾ ਨਿਭਾਉਣਗੇ। ਇਹ ਸਾਰੇ ਸਾਥੀ ਵਾਰਡ ਅਤੇ ਪਿੰਡ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਗੇ ਅਤੇ ਸਰਕਾਰ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਯੋਗਦਾਨ ਪਾਉਣਗੇ। ਇਸ ਦੌਰਾਨ ਨਵੇਂ ਸ਼ਾਮਲ ਹੋਏ ਆਗੂਆਂ ਨੇ ਭਰੋਸਾ ਦਿਵਾਇਆ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਨੂੰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਲੋਕ ਸੇਵਾ ਨੂੰ ਆਪਣਾ ਮੁੱਖ ਧਿਆਨ ਬਣਾਕੇ ਹਲਕੇ ਦੇ ਵਿਕਾਸ ਵਿਚ ਸਰਗਰਮ ਭੂਮਿਕਾ ਨਿਭਾਉਣਗੇ ਅਤੇ ਪਾਰਟੀ ਦੇ ਹਰ ਕੰਮ ਵਿਚ ਚੜ੍ਹਦੀ ਕਲਾ ਨਾਲ ਸ਼ਮੂਲੀਅਤ ਕਰਨਗੇ।