ਲਾਲੜੂ ਦੇ ਕਈ ਪਰਿਵਾਰ ‘ਆਪ’ ’ਚ ਹੋਏ ਸ਼ਾਮਲ
ਲਾਲੜੂ ਦੇ ਕਈ ਪਰਿਵਾਰ ਆਪ 'ਚ ਹੋਏ ਸ਼ਾਮਲ,
Publish Date: Mon, 05 Jan 2026 07:09 PM (IST)
Updated Date: Mon, 05 Jan 2026 07:11 PM (IST)
- ਵਿਧਾਇਕ ਰੰਧਾਵਾ ਵੱਲੋਂ ਬਣਦਾ ਸਨਮਾਨ ਦੇਣ ਦਾ ਭਰੋਸਾ
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ
ਲਾਲੜੂ : ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਲਾਲੜੂ ਦੇ ਵਾਰਡ ਨੰ. 10 ਦੇ ਕਈ ਪਰਿਵਾਰ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਹ ਜਾਣਕਾਰੀ ਦਿੰਦਿਆਂ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਦੇ ਚਲਦਿਆਂ ਲਾਲੜੂ ਦੇ ਕਈ ਪਰਿਵਾਰ ਆਪ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਵਾਅਦਾ ਕੀਤਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਪਾਰਟੀ ’ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜ ਲੋਕ-ਹਿਤੈਸ਼ੀ ਸੋਚ ਵਾਲੇ ਹਨ, ਜਿਸ ਨੂੰ ਦੇਖਦਿਆਂ ਅੱਜ ਉਹ ਆਪਣੇ ਪਰਿਵਾਰਾਂ ਸਮੇਤ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ, ਬੁਨਿਆਦੀ ਸਹੂਲਤਾਂ ਵਿਚ ਸੁਧਾਰ, ਸਾਫ਼-ਸੁਥਰਾ ਪ੍ਰਸ਼ਾਸਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰਨਾ ਵਿਧਾਇਕ ਰੰਧਾਵਾ ਦੀ ਕਾਰਗੁਜ਼ਾਰੀ ਨੂੰ ਹੋਰ ਆਗੂਆਂ ਤੋਂ ਵੱਖਰਾ ਬਣਾਉਂਦਾ ਹੈ। ਸ. ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹਿੱਤ 'ਚ ਲਗਾਤਾਰ ਕੰਮ ਕਰ ਰਹੀ ਹੈ। ਸ. ਰੰਧਾਵਾ ਨੇ ਦੱਸਿਆ ਕਿ ਲਾਲੜੂ ਪਿੰਡ ਦੇ ਲੱਕੀ ਸੈਣੀ ਦੀ ਮੌਜੂਦਗੀ ਵਿਚ ਨਰਿੰਦਰ ਸਿੰਘ, ਮਨਦੀਪ ਸਿੰਘ, ਲਖਵੀਰ ਸਿੰਘ, ਗੁਰਚਰਨ ਸਿੰਘ, ਰਾਹੁਲ ਕੁਮਾਰ, ਸੁਮਿਤ ਕੁਮਾਰ, ਸਕੀਲ ਮੁਹੰਮਦ, ਦਾਦਰ ਖਾਨ, ਯਾਦਵ, ਵਿਜੇ ਕੁਮਾਰ, ਰਿੰਕੂ ਧੀਮਾਨ, ਕਿਰਨ ਪਾਲ, ਰਵੀ ਸੈਣੀ, ਪ੍ਰੇਮਲਤਾ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਆਮ ਆਦਮੀ ਪਾਰਟੀ ਵਿਚ ਸਾਮਲ ਹੋ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਸਤੀਸ਼ ਰਾਣਾ, ਬਲਾਕ ਪ੍ਰਧਾਨ, ਕੌਂਸਲਰ ਸਾਹਿਬਾਨ ਤੇ ਪਾਰਟੀ ਦੀ ਸਮੁੱਚੀ ਟੀਮ ਹਾਜ਼ਰ ਸਨ।