ਵਿਰੋਧੀ ਪਾਰਟੀਆਂ ਨੂੰ ਛੱਡ ਵੱਡੀ ਗਿਣਤੀ ’ਚ ਕਈ ਪਰਿਵਾਰ ਪਾਰਟੀ ਵਿਚ ਹੋਏ ਸ਼ਾਮਲ
ਵਿਰੋਧੀ ਪਾਰਟੀਆਂ ਨੂੰ ਛੱਡ ਵੱਡੀ ਗਿਣਤੀ ’ਚ ਕਈ ਪਰਿਵਾਰ ਪਾਰਟੀ ਵਿਚ ਹੋਏ ਸ਼ਾਮਲ
Publish Date: Fri, 30 Jan 2026 06:52 PM (IST)
Updated Date: Fri, 30 Jan 2026 06:55 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿਚੋਂ ਆਏ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਵਿਚ ਉਨ੍ਹਾਂ ਦਾ ਮਾਣ ਸਤਿਕਾਰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਦੇ ਸੈਕਟਰ- 79 ’ਚ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਲਗਭਗ 14 ਪਰਿਵਾਰਾਂ ਨੇ ਕਾਂਗਰਸ ਅਤੇ ਹੋਰ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਲਾਰੇ-ਲੱਪੇ ਵਾਲੀ ਰਾਜਨੀਤੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਮਾਨਦਾਰ ਕੰਮਾਂ ਤੇ ਮੋਹਰ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਉਸ ਤੋਂ ਇਹ ਸਾਫ਼ ਪਤਾ ਲੱਗਦਾ ਹੈ ਕਿ ਪੰਜਾਬ ਵਿਚ ਪਹਿਲੀ ਵਾਰ ਕੋਈ ਅਜਿਹੀ ਸਰਕਾਰ ਆਈ ਹੈ, ਜੋ ਆਮ ਲੋਕਾਂ ਦੇ ਦਰਦ ਨੂੰ ਸਮਝਦੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਮੌਕੇ ਤੇ ਹੱਲ ਕਰ ਰਹੀ ਹੈ। ਆਪਣੇ ਸੰਬੋਧਨ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਰਾਜਨੀਤੀ ਅਜਿਹੀ ਚੀਜ਼ ਹੈ, ਜਿਸ ਵਿਚ ਬਹੁਤ ਹੀ ਸੋਚ ਸਮਝ ਕੇ ਬੋਲਣ ਦੀ ਲੋੜ ਹੁੰਦੀ ਹੈ, ਕਿਉਂਕਿ ਲੋਕ ਰਾਜਨੀਤੀ ਨਾਲ ਜੁੜੇ ਲੋਕਾਂ ਦੀਆਂ ਗੱਲਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਨੂੰ ਹੀ ਫੋਲੋ ਕਰਦੇ ਹਨ ਅਤੇ ਇਸ ਕਰਕੇ ਕੁਝ ਵੀ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਇਸ ਮੌਕੇ ਨਵੇਂ ਸ਼ਾਮਲ ਹੋਏ ਸਾਥੀਆਂ ਨੇ ਵੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਅਹਿਦ ਲਿਆ। ਇਸ ਮੌਕੇ ’ਤੇ ਭੁਪਿੰਦਰ ਸਿੰਘ ਜੌਹਲ, ਗੁਰਜੀਤ ਸਿੰਘ, ਜੀਤ ਕੌਰ, ਵਿਜੇ ਕੁਮਾਰ, ਕੁਲਵਿੰਦਰ ਤੂਰਾ, ਤਰਸੇਮ ਕੌਰ, ਚੇਤਨ ਸਿੰਘ ਸੰਧਵਾਂ, ਇੰਦੂ ਮਹਾਜਨ, ਮਨਮੋਹਣ ਸਿੰਘ, ਜਤਿੰਦਰਪਾਲ ਕੌਰ, ਅੰਗੂਰੀ ਦੇਵੀ, ਕੁਲਵੰਤ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ ਸਮਾਣਾ ਵੀ ਹਾਜ਼ਰ ਸਨ।