- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਧੰਨ-ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਜਸਪ੍ਰੀਤ ਸਿੰਘ ਜੋਸ਼ ਦੇ ਇੰਟਰ ਨੈਸ਼ਨਲ ਢਾਡੀ ਜਥੇ ਨੇ ਬਾਬਾ ਦੀਪ ਸਿੰਘ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਸੀਸ ਤਲੀ ’ਤੇ ਰੱਖ ਕੇ ਆਪਣਾ ਪ੍ਰਣ ਨਿਭਾਉਣ ਦਾ ਪੂਰਾ ਪ੍ਰਸੰਗ ਸੰਗਤ ਨੂੰ ਢਾਡੀ ਵਾਰਾਂ ’ਚ ਸੁਣਾਇਆ। ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਣ ਸਿੰਘ ਲੁਧਿਆਣਾ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਦੱਸਿਆ ਕਿ ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਨੇ ਬਿਰਧ ਅਵਸਥਾ ’ਚ ਹੁੰਦੇ ਹੋਏ ਵੀ ਜਾਲਮਾਂ ਵਿਰੁੱਧ ਉੱਠ ਖੜਨ ਅਤੇ ਮੁਗਲਾਂ ਦੇ ਜੁਲਮਾਂ ਦਾ ਟਾਕਰਾ ਕਰਨ ਲਈ ਬਾਬਾ ਜੀ ’ਚ ਅਥਾਹ ਜੋਸ਼ ਸੀ।