ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਯੂਨੀਵਰਸਲ ਗਰੁੱਪ ਆਫ਼ ਇੰਸਟੀਟਿਊਸ਼ਨਜ਼ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਅਕੈਡਮਿਕ ਸਿੱਖਿਆਂ ਦੇ ਨਾਲ ਨਾਲ ਪ੍ਰਰੈਕਟੀਕਲ ਪ੍ਰਰੋਫੈਸ਼ਨਲ ਜ਼ਿੰਦਗੀ ਨਾਲ ਰੂ-ਬ-ਰੂ ਕਰਨ ਦੇ ਮੰਤਵ ਨਾਲ ਸਮੇਂ ਰਮਨੀ ਮਸ਼ੀਨਜ਼ ਪ੍ਰਰਾ. ਲਿਮ. ਦੀ ਇੰਡਸਟਰੀਅਲ ਵਿਜ਼ਟ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਕੰਪਨੀ ਦੇ ਕੰਮ ਕਾਰਜ ਅਤੇ ਉਨ੍ਹਾਂ ਦੇ ਟੈਕਨੀਕਲ ਤਰੀਕਿਆਂ ਦਾ ਜਾਣਕਾਰੀ ਹਾਸਿਲ ਕੀਤੀ। ਇਸ ਦੌਰਾਨ ਸੰਸਥਾ ਦੇ ਇੰਜੀਨੀਅਰਾਂ ਨੇ ਭਵਿੱਖ ਦੇ ਮਕੈਨੀਕਲ ਇੰਜੀਨੀਅਰਾਂ ਨੂੰ ਐਡਵਾਂਸ ਟੈਕਨੌਲੋਜੀ ਨਾਲ ਜਾਣੂ ਕਰਵਾਇਆ। ਕਰੀਬ ਦੋ ਘੰਟੇ ਚੱਲੀ ਇਸ ਵਰਕਸ਼ਾਪ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਉਣ ਵਾਲੀ ਪ੍ਰਰੈਕਟੀਕਲ ਜ਼ਿੰਦਗੀ ਦੀ ਅਹਿਮ ਜਾਣਕਾਰੀ ਹਾਸਿਲ ਹੋਈ। ਵਿਦਿਆਰਥੀਆਂ ਨੇ ਮਿਲਿੰਗ ਓਪਰੇਸ਼ਨ, ਡਰੀਲਿੰਗ ਓਪਰੇਸ਼ਨ, ਟਰਨਿੰਗ ਓਪਰੇਸ਼ਨ ਅਤੇ ਆਟੋ ਕੈਡ ਦੇ ਵੱਖ-ਵੱਖ ਡਿਜ਼ਾਈਨਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ।

ਇਸ ਵਡਮੁੱਲੀ ਜਾਣਕਾਰੀ ਨੂੰ ਹਾਸਿਲ ਕਰਦੇ ਹੋਏ ਵਿਦਿਆਰਥੀਆਂ ਨੇ ਵੀ ਕਈ ਸਵਾਲ ਵੀ ਉਕਤ ਅਧਿਕਾਰੀਆਂ ਤੋਂ ਪੁੱਛੇ ਜਿਸ ਦਾ ਉਨ੍ਹਾਂ ਮੌਕੇ 'ਤੇ ਬਹੁਤ ਵਧੀਆਂ ਢੰਗ ਨਾਲ ਜਵਾਬ ਦਿੱਤਾ। ਵਿਦਿਆਰਥੀਆਂ ਨੇ ਆਪਣੀ ਸੰਤੁਸ਼ਟੀ ਜ਼ਾਹਿਰ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਜਿੱਥੇ ਪ੍ਰਰੈਕਟੀਕਲ ਜਾਣਕਾਰੀ ਹਾਸਿਲ ਹੋਏ ਉੱਥੇ ਹੀ ਇਹ ਵੀ ਪਤਾ ਲੱਗਾ ਕਿ ਇਕ ਸਫ਼ਲ ਇੰਜੀਨੀਅਰ ਬਣਨ ਲਈ ਖੂਨ ਪਸੀਨਾ ਇਕ ਕਰਨਾ ਪੈਂਦਾ ਹੈ।

ਇਸ ਮੌਕੇ ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰਰੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਆਉਣ ਵਾਲੀ ਜ਼ਿੰਦਗੀ ਲਈ ਇੰਡਸਟਰੀਅਲ ਟੂਰ ਬਹੁਤ ਜ਼ਰੂਰੀ ਹੁੰਦੇ ਹਨ। ਜਿਸ ਨਾਲ ਵਿਦਿਆਰਥੀ ਪ੍ਰਰੈਕਟੀਕਲ ਤਰੀਕੇ ਨਾਲ ਕਿਤਾਬਾਂ ਤੋਂ ਹੱਟ ਕੇ ਕੱੁਝ ਨਵਾਂ ਸਿੱਖਦੇ ਹਨ। ਇਸੇ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਵਿਦਿਆਰਥੀਆਂ ਦੇ ਸਿਲੇਬਸ ਨਾਲ ਸਬੰਧਿਤ ਇੰਡਸਟਰੀ ਟੂਰ ਕਰਵਾਏ ਜਾਂਦੇ ਹਨ ਅਤੇ ਅਗਾਂਹ ਵੀ ਕਰਾਏ ਜਾਂਦੇ ਰਹਿਣਗੇ। ਉਨ੍ਹਾਂ ਅੱਗੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਰੋਗਰਾਮ ਹਰ ਸੰਸਥਾ ਵਿਚ ਹੋਣੇ ਚਾਹੀਦੇ ਹਨ ਕਿਉਂਕਿ ਇਸ ਤਰ੍ਹਾਂ ਦੇ ਪ੍ਰਰੋਗਰਾਮ ਨਾਲ ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਹੁੰਦਾ ਹੈ ਜੋ ਭਵਿਖ ਵਿਚ ਉਨ੍ਹਾਂ ਲਈ ਮਦਦਗਾਰ ਹੁੰਦਾ ਹੈ।