ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਬੈਠਕ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਬੈਠਕ
Publish Date: Sat, 03 Jan 2026 08:10 PM (IST)
Updated Date: Sat, 03 Jan 2026 08:11 PM (IST)

ਮਹਿਰਾ, ਪੰਜਾਬੀ ਜਾਗਰਣ, ਖਰੜ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਕ ਵਿਸ਼ੇਸ਼ ਬੈਠਕ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਅਤੇ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਦੀ ਅਗਵਾਈ ਵਿਚ ਹੋਈ। ਇਸ ਬੈਠਕ ਵਿਚ ਪਰਮਦੀਪ ਸਿੰਘ ਬੈਦਵਾਣ ਸੂਬਾ ਸਕੱਤਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਪੱਤਰਕਾਰ ਭਾਈਚਾਰੇ ਦੇ ਉੱਪਰ ਜੋ ਵੀ ਝੂਠੇ ਪਰਚੇ ਦਰਜ ਕੀਤੇ ਹੋਏ ਹਨ, ਉਨ੍ਹਾਂ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀਕੇਯੂ ਰਾਜੇਵਾਲ ਪੱਤਰਕਾਰ ਭਾਈਚਾਰੇ ਨਾਲ ਖੜ੍ਹੀ ਹੈ। ਇਸ ਤੋਂ ਇਲਾਵਾ ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਜੋ ਵੀ ਰੋਡ ਬਣ ਰਹੀ ਹੈ ਅਤੇ ਕਿਸਾਨਾਂ ਨੂੰ ਖੇਤਾਂ ਵਾਸਤੇ ਰਸਤਾ ਨਹੀਂ ਮਿਲ ਰਿਹਾ, ਉਸ ਦੇ ਸਬੰਧ ਵਿਚ ਐੱਨਐੱਚਏਆਈ ਨੂੰ ਦੁਬਾਰਾ ਤੋਂ ਸੁਚੇਤ ਕੀਤਾ ਗਿਆ ਕਿ ਜੇਕਰ ਰਸਤਾ ਨਾ ਦਿੱਤਾ ਗਿਆ ਤਾਂ ਉਹ ਇਸ ਸੰਘਰਸ਼ ਨੂੰ ਵੱਡੇ ਪੱਧਰ ’ਤੇ ਲਿਜਾਉਣਗੇ। ਇਸ ਤੋਂ ਇਲਾਵਾ ਬਲਾਕ ਮਾਜਰੀ ਦੀ ਵੀ ਚੋਣ ਕੀਤੀ ਗਈ, ਜਿਸ ਵਿਚ ਗੁਰਪ੍ਰੀਤ ਸਿੰਘ ਝਾਂਮਪੁਰ ਨੂੰ ਪ੍ਰਧਾਨ ਬਲਾਕ ਮਾਜਰੀ ਬਣਾਇਆ ਗਿਆ ਅਤੇ ਜਗਦੀਪ ਸਿੰਘ ਨੂੰ ਜਨਰਲ ਸਕੱਤਰ, ਗੁਰਬਚਨ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਦੇਵ ਸਿੰਘ ਨੂੰ ਸਕੱਤਰ ਨਿਯੁਕਤ ਕੀਤਾ ਗਿਆ। ਜਥੇਬੰਦੀ ਵਿਚ ਅਗਲੀਆਂ ਨਵੀਆਂ ਨਿਯੁਕਤੀਆਂ ਦਾ ਅਧਿਕਾਰ ਪ੍ਰਧਾਨ ਅਤੇ ਜਨਰਲ ਸਕੱਤਰ ਨੂੰ ਦਿੱਤਾ ਗਿਆ। ਇਸ ਮੌਕੇ ਕੁਲਬੀਰ ਸਿੰਘ ਕਰਾਲਾ, ਗੁਰਪ੍ਰੀਤ ਸਿੰਘ ਪਲਹੇੜੀ, ਗੁਰਮੀਤ ਸਿੰਘ ਬੱਸੀ ਆਦਿ ਮੌਜੂਦ ਸਨ।