- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਐਤਵਾਰ ਦੁਪਹਿਰੇ ਇਕ ਵਜੇ ਚੰਡੀਗੜ੍ਹ ਦੇ ਸੈਕਟਰ-2 ਵਿਚ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ, ਜਿਸ ਵਿਚ ਕਮੇਟੀ ਦੇ ਸਾਰੇ ਮੈਂਬਰ ਸ਼ਾਮਲ ਹੋਣਗੇ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਸਤੰਬਰ ਨੂੰ ਚੰਡੀਗੜ੍ਹ ਵਿਚ ਆਪਣੇ ਘਰ ਵਿਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ- 2026’ ਲਈ ਬਣਾਈ ਗਈ ਸੱਤ ਮੈਂਬਰਾਂ ਦੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਤੀ ਆਦਰ ਅਤੇ ਸ਼ਰਧਾ ਦੇ ਉੱਚ ਮਾਪਦੰਡਾਂ ਨੂੰ ਬਰਕਰਾਰ ਰੱਖਣ ਦੇ ਟੀਚੇ ਨਾਲ ਇਸ ਕਾਨੂੰ ਦੀਆਂ ਮੱਦਾਂ ਅਤੇ ਇਸ ਨੂੰ ਲਾਗੂ ਕਰਨ ਨਾਲ ਸਬੰਧਤ ਮਾਮਲਿਆਂ ਉੱਤੇ ਵਿਚਾਰ-ਵਟਾਂਦਰਾ ਕਰੇਗੀ।
ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਐਤਵਾਰ ਦੁਪਹਿਰੇ ਇਕ ਵਜੇ ਚੰਡੀਗੜ੍ਹ ਦੇ ਸੈਕਟਰ-2 ਵਿਚ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ, ਜਿਸ ਵਿਚ ਕਮੇਟੀ ਦੇ ਸਾਰੇ ਮੈਂਬਰ ਸ਼ਾਮਲ ਹੋਣਗੇ।
ਇਸ ਸੱਤ ਮੈਂਬਰਾਂ ਵਾਲੀ ਕਮੇਟੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦਮਦਮੀ ਟਕਸਾਲ, ਸੰਤ ਬਾਬਾ ਸੇਵਾ ਸਿੰਘ, ਸਾਬਕਾ ਜਸਟਿਸ ਜਸਵਿੰਦਰ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈਪੀਐੱਸ ਜਤਿੰਦਰ ਸਿੰਘ ਔਲਖ ਅਤੇ ਵਕੀਲ ਐੱਸ ਪ੍ਰੀਤ ਇੰਦਰਪਾਲ ਸਿੰਘ ਸ਼ਾਮਲ ਹਨ। ਇਸ ਕਮੇਟੀ ਨੂੰ ਕਾਨੂੰਨ ਦੇ ਨਿਯਮਾਂ ਬਾਰੇ ਵਿਚਾਰ ਕਰਨ ਦੀ ਜ਼ਿੰਮੇਵਾਰੀ ਦਿੱਤੇ ਜਾਣ ਕਾਰਨ ਇਸ ਮੀਟਿੰਗ ਦੀ ਅਹਿਮੀਅਤ ਮੰਨੀ ਜਾ ਰਹੀ ਹੈ।