ਸੈਣੀ ਦੀ ਅਗਵਾਈ ’ਚ ਰੈਲੀ ਸਬੰਧੀ ਹੋਈ ਬੈਠਕ
ਸੈਣੀ ਦੀ ਅਗਵਾਈ 'ਚ ਮੋਗਾ ਰੈਲੀ ਸਬੰਧੀ ਬੈਠਕ
Publish Date: Mon, 09 Mar 2026 06:59 PM (IST)
Updated Date: Mon, 09 Mar 2026 07:03 PM (IST)

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ ਲਾਲੜੂ : 14 ਮਾਰਚ ਨੂੰ ਮੋਗਾ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਲਈ ਸਰਗਰਮੀਆਂ ਤੇਜ਼ ਕਰਦਿਆਂ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਪਿੰਡ ਟਿਵਾਣਾ ਵਿਖੇ ਇੱਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਸੈਣੀ ਨੇ ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਮੋਗਾ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਰੈਲੀ ਰਾਹੀਂ ਪੰਜਾਬ ਦੇ ਲੋਕਾਂ ਦੇ ਸਨਮੁਖ ਹੋਣਗੇ ਅਤੇ ਉਹ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੇ ਪੰਜਾਬ ਦੇ ਭਵਿੱਖ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਮੌਕੇ ਭਾਜਪਾ ਦੇ ਆਬਜ਼ਰਵਰ ਹਰਮਿੰਦਰ ਸਿੰਘ ਜੱਸੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਵਰਕਰਾਂ ਵਿਚ ਉਤਸ਼ਾਹ ਭਰਿਆ। ਬੈਠਕ ਦੇ ਅਖੀਰ ਵਿਚ ਆਗੂਆਂ ਨੇ ਦਾਅਵਾ ਕੀਤਾ ਕਿ ਇਲਾਕੇ ਵਿਚੋਂ ਵੱਡੀ ਗਿਣਤੀ ’ਚ ਕਾਫ਼ਲੇ ਮੋਗਾ ਰੈਲੀ ਲਈ ਰਵਾਨਾ ਹੋਣਗੇ। ਬੈਠਕ ਵਿਚ ਹੋਰਨਾਂ ਤੋਂ ਇਲਾਵਾ ਗੁਲਜ਼ਾਰ ਸਿੰਘ ਟਿਵਾਣਾ, ਹਰਪ੍ਰੀਤ ਸਿੰਘ ਟਿੰਕੂ ਜ਼ਿਲ੍ਹਾ ਪ੍ਰਧਾਨ ਓਬੀਸੀ, ਪੁਸ਼ਪਿੰਦਰ ਮਹਿਤਾ, ਸੰਜੂ ਰਾਣਾ ਮੰਡਲ ਪ੍ਰਧਾਨ, ਗੁਰਮੀਤ ਟਿਵਾਣਾ, ਰਾਜਪਾਲ ਰਾਣਾ, ਦਿਆਲ ਸੈਣੀ, ਸੋਨੀ ਸਮਗੌਲੀ, ਰਮਨ ਸੈਣੀ, ਬਲਵਿੰਦਰ ਅੰਟਾਲਾ, ਸਨਅਤ ਭਾਰਤਵਾਜ, ਗੁਰਪ੍ਰੀਤ ਮੀਰਪੁਰ, ਮਨੀਦਰ ਮੀਰਪੁਰ, ਜੋਗਾ,ਰਾਕੇਸ਼ ਮਹਿਰਾ, ਦਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਸਥਾਨਕ ਵਾਸੀ ਅਤੇ ਪਾਰਟੀ ਵਰਕਰ ਮੌਜੂਦ ਸਨ।