ਪਵਨ ਕੁਮਾਰ ਰਾਣਾ ਨੂੰ ਜ਼ਿਲ੍ਹਾ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬੈਠਕ,
Publish Date: Sat, 12 Sep 2026 08:06 PM (IST)
Updated Date: Sun, 13 Sep 2026 04:06 AM (IST)
ਫੋਟੋ ਕੈਪਸ਼ਨ : ਬੈਠਕ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕਮਲ ਕਿਸ਼ੋਰ ਸ਼ਰਮਾ ਅਤੇ ਹੋਰ। 19ਪੀ * ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬੈਠਕ * ਗੰਭੀਰ ਮੁੱਦਿਆਂ ’ਤੇ ਕੀਤੀਆਂ ਅਹਿਮ ਵਿਚਾਰਾਂ ਮਹਿਰਾ, ਪੰਜਾਬੀ ਜਾਗਰਣ ਖਰੜ : ਪਿੰਡ ਮੱਛਲੀ ਕਲਾਂ ਵਿਖੇ ਕਾਂਗਰਸ ਵੱਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਇਕ ਬੈਠਕ ਕੀਤੀ ਗਈ। ਬੈਠਕ ਦੀ ਅਗਵਾਈ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਕੀਤੀ, ਜਦਕਿ ਲਾਭ ਸਿੰਘ ਨੇ ਰਹਿਨੁਮਾਈ ਕੀਤੀ। ਇਸ ਮੌਕੇ ਕਮਲ ਕਿਸ਼ੋਰ ਸ਼ਰਮਾ ਵੱਲੋਂ ਪਵਨ ਕੁਮਾਰ ਰਾਣਾ ਨੂੰ ਜ਼ਿਲ੍ਹਾ ਜਨਰਲ ਸਕੱਤਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ। ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਇਕਜੁੱਟ ਕਰਨ ਦੀ ਅਪੀਲ ਕੀਤੀ ਗਈ। ਬੈਠਕ ਨੂੰ ਸੰਬੋਧਨ ਕਰਦਿਆਂ ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਬਲਾਕ ਕਾਂਗਰਸ ਪ੍ਰਧਾਨ ਸਤਨਾਮ ਸਿੰਘ ਹਰਲਾਲਪੁਰ ਵੱਲੋਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਲਗਾਤਾਰ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜ਼ਮੀਨੀ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਕਮਲ ਕਿਸ਼ੋਰ ਸ਼ਰਮਾ ਨੇ ਦਾਅਵਾ ਕੀਤਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ ਅਤੇ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਇਸ ਮੌਕੇ ਸੰਤ ਰਾਮ, ਦੀਨ ਮੁਹੰਮਦ, ਰਾਮਵੀਰ ਰਾਣਾ, ਸ਼ਿਆਮ ਲਾਲ, ਬਲਰਾਮ ਸ਼ਰਮਾ ਸਾਬਕਾ ਸਰਪੰਚ, ਸਫ਼ੀ ਮੁਹੰਮਦ, ਨਿਰਮਲ ਸਿੰਘ ਸੈਣੀ ਹਰਲਾਲਪੁਰ, ਸਰਬਜੀਤ ਕੌਰ ਸੋਸ਼ਲ ਮੀਡੀਆ ਇੰਚਾਰਜ, ਹਰਮੀਤ ਸਿੰਘ ਝੂੰਗੀਆਂ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।