19ਸੀਐਚਡੀ12ਪੀ

ਕੈਪਸ਼ਨ: ਸੁਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ।

* ਸਰਕਾਰੀ ਕਾਲਜ ਫੇਜ਼-6 ਵਿੱਚ ਹੋਵੇਗਾ ਸਮਾਗਮ

ਸਟਾਫ ਰਿਪੋਰਟਰ, ਐੱਸਏਐੱਸ ਨਗਰ : ਸੁਤੰਤਰਤਾ ਦਿਵਸ ਮੌਕੇ ਸਰਕਾਰੀ ਕਾਲਜ ਫੇਜ਼-6 ਵਿਚ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਹੋਈ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਸਮਾਗਮ ਲਈ ਲਾਈਆਂ ਗਈਆਂ ਹਨ, ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਸ੍ਰੀ ਬੈਂਸ ਨੇ ਦੱਸਿਆ ਕਿ ਸਮਾਰੋਹ ਮੌਕੇ ਅਜ਼ਾਦੀ ਘੁਲਾਟੀਆਂ ਅਤੇ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਵਿਅਕਤੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਮੁਹਾਲੀ ਜਗਦੀਪ ਸਹਿਗਲ, ਸੰਯੁਕਤ ਕਮਿਸ਼ਨਰ ਨਗਰ ਨਿਗਮ ਕਨੂੰ ਥਿੰਦ, ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਸੁਖਵਿੰਦਰ ਕੁਮਾਰ ਅਤੇ ਵਣਮੰਡਲ ਅਫ਼ਸਰ ਸ੍ਰੀ ਗੁਰ ਅਮਨਪ੍ਰਰੀਤ ਸਿੰਘ ਅਤੇ ਵੱਖ ਵੱਖ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।