- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਕਾਲਜ ਡੇਰਾਬੱਸੀ ਵਿਖੇ ਕਰਵਾਇਆ ਮਹਿੰਦੀ ਮੁਕਾਬਲਾ

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪ੍ਰਿੰਸੀਪਲ ਵਿਨੀਤਾ ਰਾਓ ਦੀ ਸਰਪ੍ਰਸਤੀ ਹੇਠ ਕਾਲਜ ਦੇ ਹੋਮ ਸਾਇੰਸ ਵਿਭਾਗ ਵੱਲੋਂ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਭਾਗ ਦੇ ਮੁਖੀ ਡਾ. ਸੁਮਿਤਾ ਕਟੌਚ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਪ੍ਰੋਗਰਾਮ ਦੌਰਾਨ ਪ੍ਰੋ. ਨਵਜੋਤ ਕੌਰ ਅਤੇ ਪ੍ਰੋ. ਰਵਿੰਦਰ ਸਿੰਘ ਨੇ ਬਤੌਰ ਜੱਜ ਦੀ ਭੂਮਿਕਾ ਨਿਭਾਈ। ਮੁਕਾਬਲੇ ਦੇ ਐਲਾਨੇ ਗਏ ਨਤੀਜਿਆਂ ਵਿਚ ਬੀ.ਕਾਮ ਭਾਗ ਪਹਿਲਾ ਦੀ ਵਿਦਿਆਰਥਣ ਉਰਮਿਲਾ ਨੇ ਪਹਿਲਾ ਸਥਾਨ, ਬੀਸੀਏ ਭਾਗ ਦੂਜਾ ਦੀ ਸੁਖਵਿੰਦਰ ਕੌਰ ਅਤੇ ਬੀਐੱਸਸੀ ਭਾਗ ਤੀਜਾ ਦੀ ਭੂਮਿਕਾ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਬੀਏ ਭਾਗ ਤੀਜਾ ਦੀ ਸਵਿਤਾ ਨੂੰ ਕਨਸੋਲੇਸ਼ਨ ਹੌਸਲਾ ਅਫ਼ਜ਼ਾਈ ਇਨਾਮ ਦਿੱਤਾ ਗਿਆ। ਪ੍ਰਿੰਸੀਪਲ ਵਿਨੀਤਾ ਰਾਓ ਨੇ ਜੇਤੂ ਵਿਦਿਆਰਥੀਆਂ ਅਤੇ ਸਮੂਹ ਹਿੱਸਾ ਲੈਣ ਵਾਲਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਆਪਣੇ ਹੁਨਰ ਨੂੰ ਨਿਖਾਰਨ ਅਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਅਖੀਰ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।