- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀ ਦਿਵਸ ਮੌਕੇ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਡਾ. ਬੀਆਰ ਅੰਬੇਡਕਰ ਐਜੂਕੇਸ਼ਨਲ ਸੁਸਾਇਟੀ, ਡੇਰਾਬੱਸੀ ਵੱਲੋਂ ਭਾਰਤ ਰਤਨ ਡਾ. ਏਪੀਜੇ ਅਬਦੁਲ ਕਲਾਮ ਦੇ ਜਨਮ ਦਿਵਸ ਨੂੰ ਸਮਰਪਿਤ ਅੱਠਵਾਂ ਵਿਦਿਆਰਥੀ ਸਨਮਾਨ ਸਮਾਰੋਹ ਸਥਾਨਕ ਮਿਊਂਸੀਪਲ ਕਮਿਊਨਿਟੀ ਸੈਂਟਰ ਵਿਖੇ ਕਰਵਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਭਾਗ ਸਿੰਘ ਘੋੜੇਵਾਲ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਜ਼ਿਲ੍ਹਾ ਮੁਹਾਲੀ ਦੇ ਸਰਕਾਰੀ ਸਕੂਲਾਂ ਦੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ 18 ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ, ਪੁਸਤਕਾਂ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਡਾ. ਸੁਖਚੈਨ ਸਿੰਘ, ਵਧੀਕ ਕਮਿਸ਼ਨਰ, ਕੇਂਦਰੀ ਮਾਲ ਅਤੇ ਸੇਵਾ ਕਰ ਵਿਭਾਗ, ਅਤੇ ਪ੍ਰੋ. ਡਾ. ਰੁਬੀਨਾ ਸ਼ਬਨਮ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਰੰਧਾਵਾ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਮਿਹਨਤ ਕਰਕੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ। ਡਾ. ਸ਼ਬਨਮ ਨੇ ਉੱਚੇ ਮੁਕਾਮ ਹਾਸਲ ਕਰਕੇ ਸਮਾਜ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਡਾ. ਸੁਖਚੈਨ ਸਿੰਘ ਨੇ ਵਿਦਿਆਰਥੀਆਂ ਨੂੰ ਇੰਟਰਨੈੱਟ ਅਤੇ ਨਕਲੀ ਬੁੱਧੀ (ਏਆਈ) ਰਾਹੀਂ ਗਿਆਨ ਵਧਾਉਣ ਲਈ ਪ੍ਰੇਰਿਤ ਕੀਤਾ। ਮੰਚ ਸੰਚਾਲਨ ਲੈਕਚਰਾਰ ਜੈ ਪਾਲ ਨੇ ਕੀਤਾ।