ਐੱਸਪੀ ਬਣਨ ਉਪਰੰਤ ਵਿਧਾਇਕ ਰੰਧਾਵਾ ਨਾਲ ਕੀਤੀ ਮੁਲਾਕਾਤ
ਐੱਸਪੀ ਬਣਨ ਉਪਰੰਤ ਵਿਧਾਇਕ ਰੰਧਾਵਾ ਨਾਲ ਕੀਤੀ ਮੁਲਾਕਾਤ
Publish Date: Thu, 12 Feb 2026 05:27 PM (IST)
Updated Date: Thu, 12 Feb 2026 05:30 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਪੁਲਿਸ ਵਿਭਾਗ ’ਚ ਬਤੌਰ ਐੱਸਪੀ ਸੇਵਾਵਾਂ ਨਿਭਾਅ ਰਹੇ ਬਿਕਰਮਜੀਤ ਸਿੰਘ ਬਰਾੜ ਨੂੰ ਪਦਉਨਤ ਕਰ ਕੇ ਐੱਸਪੀ ਬਣਾਏ ਜਾਣ ਤੋਂ ਬਾਅਦ, ਉਨ੍ਹਾਂ ਨੇ ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਵਿਧਾਇਕ ਰੰਧਾਵਾ ਨੇ ਬਿਕਰਮਜੀਤ ਸਿੰਘ ਬਰਾੜ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਨਿੱਘੀ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਵਿਧਾਇਕ ਨੇ ਕਿਹਾ ਕਿ ਇਹ ਤਰੱਕੀ ਬਰਾੜ ਦੀ ਲੰਮੇ ਸਮੇਂ ਦੀ ਨਿਸ਼ਠਾ, ਸਖ਼ਤ ਮਿਹਨਤ ਅਤੇ ਇਮਾਨਦਾਰੀ ਦਾ ਨਤੀਜਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਬਿਕਰਮਜੀਤ ਸਿੰਘ ਬਰਾੜ ਹੁਣ ਐੱਸਪੀ ਵਜੋਂ ਆਪਣੀ ਸੇਵਾ ਨਿਭਾਉਂਦੇ ਹੋਏ ਖੇਤਰ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਲੋਕ ਸੇਵਾ ਵਿਚ ਅਹਿਮ ਭੂਮਿਕਾ ਨਿਭਾਉਣਗੇ। ਬਿਕਰਮਜੀਤ ਸਿੰਘ ਬਰਾੜ ਨੇ ਇਸ ਮੌਕੇ ਵਿਧਾਇਕ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਪਾਰਦਰਸ਼ਤਾ ਨਾਲ ਨਿਭਾਉਂਦੇ ਰਹਿਣਗੇ।