ਪਰਵਾਸੀ ਲੜਕੀ ਦੀ ਭੇਤਭਰੀ ਹਾਲਤ ’ਚ ਮੌਤ
ਪਰਵਾਸੀ ਲੜਕੀ ਦੀ ਭੇਤਭਰੀ ਹਾਲਤ ਵਿਚ ਮੌਤ
Publish Date: Mon, 20 Apr 2026 09:18 PM (IST)
Updated Date: Mon, 20 Apr 2026 09:21 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਡੇਰਾਬੱਸੀ ਦੇ ਨੇੜਲੇ ਪਿੰਡ ਮੁਬਾਰਕਪੁਰ ’ਚ ਇਕ ਪਰਵਾਸੀ ਲੜਕੀ ਦੀ ਭੇਤਭਰੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਮ੍ਰਿਤਕਾ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਦੀ ਪਛਾਣ ਇਕ ਪਰਵਾਸੀ ਮਜ਼ਦੂਰ ਪਰਿਵਾਰ ਦੀ ਮੈਂਬਰ ਵਜੋਂ ਹੋਈ ਹੈ, ਜੋ ਮੁਬਾਰਕਪੁਰ ਖੇਤਰ ਵਿਚ ਰਹਿ ਰਹੇ ਸਨ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰ ਮ੍ਰਿਤਕਾ ਨੂੰ ਯੂਪੀ ਤੋਂ ਲੈ ਕੇ ਇਲਾਜ ਕਰਵਾਉਣ ਲਈ ਲੈ ਕੇ ਆਏ ਸੀ। ਜਿਸ ਨੂੰ ਬੁਖ਼ਾਰ ਹੋਣ ਕਾਰਨ ਉਸ ਦੇ ਪਲੇਟਲੈੱਟ ਘੱਟ ਹੋ ਗਏ ਅਤੇ ਉਸ ਦੀ ਅਚਾਨਕ ਮੌਤ ਹੋ ਗਈ। ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜਿਆ ਗਿਆ ਸੀ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਬਾਰੇ ਪਤਾ ਲੱਗ ਸਕੇਗਾ। ਫਿਲਹਾਲ ਪੁਲਿਸ ਨੇ ਧਾਰਾ 194 ਬੀਐੱਨਐੱਸ ਤਹਿਤ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਲੜਕੀ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।