ਨਾਬਾਲਿਗਾ ਨਾਲ ਛੇੜਛਾੜ, ਵਿਰੋਧ ਕਰਨ 'ਤੇ ਭਰਾ 'ਤੇ ਚਾਕੂ ਨਾਲ ਹਮਲਾ
ਨਾਬਾਲਿਗ ਲੜਕੀ ਨਾਲ ਛੇੜਛਾੜ, ਵਿਰੋਧ ਕਰਨ 'ਤੇ ਭਰਾ 'ਤੇ ਚਾਕੂ ਨਾਲ ਹਮਲਾ
Publish Date: Mon, 08 Dec 2025 10:04 PM (IST)
Updated Date: Tue, 09 Dec 2025 04:18 AM (IST)

ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਥਾਣਾ ਬਲੌਂਗੀ ਪੁਲਿਸ ਨੇ ਇਕ ਨਾਬਾਲਿਗ ਲੜਕੀ ਨਾਲ ਛੇੜਛਾੜ ਕਰਨ ਅਤੇ ਵਿਰੋਧ ਕਰਨ ਤੇ ਉਸਦੇ ਭਰਾ ’ਤੇ ਚਾਕੂ ਨਾਲ ਹਮਲਾ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ ਸੰਨੀ ਸਿੰਘ ਵਜੋਂ ਹੋਈ ਹੈ। ਸ਼ਿਕਾਇਤਕਰਤਾ ਰਾਹੁਲ ਕੁਮਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮ ਲੰਬੇ ਸਮੇਂ ਤੋਂ ਉਸਦੀ 17 ਸਾਲਾ ਨਾਬਾਲਿਗ ਭੈਣ ਨਾਲ ਛੇੜਛਾੜ ਕਰ ਰਿਹਾ ਸੀ। ਜਦੋਂ ਉਸਨੂੰ ਇਸ ਬਾਰੇ ਪਤਾ ਲੱਗਾ, ਤਾਂ ਉਸਨੇ ਮੁਲਜ਼ਮ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਮੁਲਜ਼ਮ ਨੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ (ਰਾਹੁਲ ਕੁਮਾਰ) ਮੁਲਜ਼ਮ ਨੂੰ ਸਮਝਾਉਣ ਲਈ ਪਹੁੰਚਿਆ, ਤਾਂ ਮੁਲਜ਼ਮ ਗਾਲੀ-ਗਲੋਚ ਕਰਨ ਲੱਗਾ ਅਤੇ ਅਚਾਨਕ ਜੇਬ ਵਿਚੋਂ ਇਕ ਤੇਜ਼ਧਾਰ ਚਾਕੂ ਕੱਢ ਕੇ ਉਸ ਤੇ ਹਮਲਾ ਕਰ ਦਿੱਤਾ। ਰਾਹੁਲ ਕੁਮਾਰ ਦੇ ਦਿਲ ਦੇ ਨੇੜੇ ਵਾਰ ਲੱਗਾ ਅਤੇ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰ ਜ਼ਖ਼ਮੀ ਰਾਹੁਲ ਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਥਾਣਾ ਬਲੌਂਗੀ ਪੁਲਿਸ ਨੇ ਮੁਲਜ਼ਮ ਸੰਨੀ ਸਿੰਘ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।