- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪੁੱਛਗਿੱਛ ਕੀਤੀ ਤਾਂ ਸਾਹਮਣੇ ਆਇਆ ਕਿ ਇਕ ਨਾਬਾਲਗ ਲੜਕੇ ਨੇ ਬੱਚੀ ਨਾਲ ਜਬਰ-ਜਨਾਹ ਕੀਤਾ ਸੀ। ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਦੋਸ਼ੀ ਉਸ ਦੇ ਗੁਆਂਢ ’ਚ ਰਹਿੰਦਾ ਸੀ। ਉਸ ਨੇ ਕਿਸੇ ਬਹਾਨੇ ਨਾਲ ਬੱਚੀ ਨੂੰ ਛੱਤ ’ਤੇ ਭੇਜਿਆ ਅਤੇ ਬਾਅਦ ’ਚ ਖੁਦ ਵੀ ਉੱਥੇ ਪਹੁੰਚ ਗਿਆ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ : ਅੱਠ ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਇਕ ਨਾਬਾਲਗ ਨੂੰ ਜ਼ਿਲ੍ਹਾ ਅਦਾਲਤ ਨੇ 20 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ’ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਦੋਸ਼ੀ ਨੂੰ ਪੁਲਿਸ ਨੇ ਦੋ ਸਾਲ ਪਹਿਲਾਂ ਗ੍ਰਿਫ਼ਤਾਰ ਕੀਤਾ ਸੀ। ਵਾਰਦਾਤ ਸਮੇਂ ਦੋਸ਼ੀ ਦੀ ਉਮਰ 16 ਸਾਲ 8 ਮਹੀਨੇ ਸੀ। ਇਸ ਮਾਮਲੇ ’ਚ ਅਦਾਲਤ ਨੇ ਉਸ ਨੂੰ ਕਾਨੂੰਨ ਅਨੁਸਾਰ ਬਾਲਗ ਮੰਨਦਿਆਂ ਉਸ ਵਿਰੁੱਧ ਮੁਕੱਦਮਾ ਚਲਾਇਆ ਅਤੇ ਇਸੇ ਆਧਾਰ ’ਤੇ ਸਜ਼ਾ ਸੁਣਾਈ। ਅਦਾਲਤ ਨੇ ਪੀੜਤਾ ਨੂੰ ਚਾਰ ਲੱਖ ਰੁਪਏ ਮੁਆਵਜ਼ਾ ਦੇਣ ਦਾ ਵੀ ਫੈਸਲਾ ਕੀਤਾ ਹੈ। ਮਾਮਲੇ ਅਨੁਸਾਰ ਪੁਲਿਸ ਨੂੰ ਮਨੀਮਾਜਰਾ ਸਿਵਲ ਹਸਪਤਾਲ ਤੋਂ ਇਕ ਬੱਚੀ ਨਾਲ ਜਬਰ ਜਨਾਹ ਹੋਣ ਦੀ ਸੂਚਨਾ ਮਿਲੀ ਸੀ। ਢਿੱਡ ’ਚ ਦਰਦ ਹੋਣ ਕਾਰਨ ਬੱਚੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪੁੱਛਗਿੱਛ ਕੀਤੀ ਤਾਂ ਸਾਹਮਣੇ ਆਇਆ ਕਿ ਇਕ ਨਾਬਾਲਗ ਲੜਕੇ ਨੇ ਬੱਚੀ ਨਾਲ ਜਬਰ-ਜਨਾਹ ਕੀਤਾ ਸੀ। ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਦੋਸ਼ੀ ਉਸ ਦੇ ਗੁਆਂਢ ’ਚ ਰਹਿੰਦਾ ਸੀ। ਉਸ ਨੇ ਕਿਸੇ ਬਹਾਨੇ ਨਾਲ ਬੱਚੀ ਨੂੰ ਛੱਤ ’ਤੇ ਭੇਜਿਆ ਅਤੇ ਬਾਅਦ ’ਚ ਖੁਦ ਵੀ ਉੱਥੇ ਪਹੁੰਚ ਗਿਆ। ਉੱਥੇ ਉਸ ਨੇ ਬੱਚੀ ਨਾਲ ਜਬਰ-ਜਨਾਹ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਨਾਬਾਲਗ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਸ ਵਿਰੁੱਧ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ।