ਵਿਧਾਇਕ ਨੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀਆਂ ਵਿਚਾਰਾਂ
ਵਿਧਾਇਕ ਨੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ
Publish Date: Sun, 05 Apr 2026 06:15 PM (IST)
Updated Date: Sun, 05 Apr 2026 06:16 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਦੇ ਸਮੂਹ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਨਾਲ ਮੁਹਾਲੀ ਦੇ ਵਿਕਾਸ ਸਬੰਧੀ ਰੱਖੇ ਗਏ ਸੰਵਾਦ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿਚ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਪ੍ਰੋਗਰਾਮ ਵਿਚ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੁਹਾਲੀ ਵਿਚ ਕਰਵਾਏ ਗਏ ਚਾਰ ਸਾਲਾਂ ਦੇ ਕਾਰਜਾਂ ਦਾ ਲੇਖਾ-ਜੋਖਾ ਕੀਤਾ ਗਿਆ। ਇਸ ਮੌਕੇ ਹਾਜ਼ਰੀਨ ਦੀ ਤਰਫੋਂ ਭਗਵੰਤ ਸਿੰਘ ਮਾਨ ਸਰਕਾਰ ਦੁਆਰਾ ਕੀਤੇ ਗਏ ਬੇਮਿਸਾਲ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਬੈਠਕ ਦੌਰਾਨ ਵਿਧਾਨ ਸਭਾ ਹਲਕੇ ਮੁਹਾਲੀ ਦੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ। ਬੈਠਕ ਦੌਰਾਨ ਮੁਹਾਲੀ ਸ਼ਹਿਰ ਦੀਆਂ ਸਾਰੀਆਂ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੋਂ ਇਲਾਵਾ ਕੌਂਸਲਰ, ਸਾਬਕਾ ਕੌਂਸਲਰ ਅਤੇ ਪਾਰਟੀ ਦੇ ਬਲਾਕ ਪ੍ਰਧਾਨ ਵੀ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਦੇ ਵਿਕਾਸ ਲਈ ਵੱਖ-ਵੱਖ ਪ੍ਰੋਜੈਕਟਾਂ ਤੇ ਕੰਮ ਜਾਰੀ ਹੈ, ਜਿਸ ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਇਸ ਦੌਰਾਨ ਬਿਜਲੀ, ਪਾਣੀ ਅਤੇ ਸੜਕਾਂ ਦੀ ਮੁਰੰਮਤ ਵਰਗੀਆਂ ਮੁੱਖ ਸਮੱਸਿਆਵਾਂ ਤੇ ਗੱਲ ਕੀਤੀ ਗਈ। ਵਿਧਾਇਕ ਕੁਲਵੰਤ ਸਿੰਘ ਨੇ ਇਹ ਵੀ ਕਿਹਾ ਕਿ ਉਹ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸਨ ਨਾਲ ਸਹਿਯੋਗ ਕਰਕੇ ਇਨ੍ਹਾਂ ਮੁੱਦਿਆਂ ਨੂੰ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਮੁਹਾਲੀ ਨੂੰ ਇਕ ਵਧੀਆ ਅਤੇ ਵਿਕਸਿਤ ਸ਼ਹਿਰ ਬਣਾਉਣ ਲਈ ਅਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ’ਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਚਾਰ ਸਾਲ ਦੇ ਕੀਤੇ ਗਏ ਕੰਮਾਂ ਦੀ ਸਰਾਹਨਾ ਕੀਤੀ। ਇਸ ਮੌਕੇ ’ਤੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੀਨੀਅਰ ਸਿਟੀਜਨ ਦੀ ਸਹੂਲਤ ਅਤੇ ਉਨ੍ਹਾਂ ਦੀ ਆਸਥਾ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਯਾਤਰਾ ਯੋਜਨਾ ਦੇ ਤਹਿਤ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਭੇਜਿਆ ਜਾ ਰਿਹਾ ਹੈ ਅਤੇ ਮੁਹਾਲੀ ਵਿਧਾਨ ਸਭਾ ਹਲਕੇ ਵਿਚੋਂ ਹਰ ਬੂਥ ਵਿਚੋਂ ਦੋ ਬੱਸਾਂ ਯਾਤਰਾ ਲਈ ਭੇਜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦੇ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਸ੍ਰੀ ਬਾਲ ਰਾਮ ਤੀਰਥ ਬਾਲਮੀਕਿ ਮੰਦਰ, ਜਲਿਆਂਵਾਲਾ ਬਾਗ ਦੇ ਦਰਸ਼ਨ ਕਰਕੇ ਆਉਂਦੇ ਹਨ ਅਤੇ ਵਾਪਸੀ ਦੌਰਾਨ ਸ਼ਰਧਾਲੂਆਂ ਵੱਲੋਂ ਵਾਹਗਾ ਬਾਰਡਰ ’ਤੇ ਵੀ ਜਾਇਆ ਜਾਂਦਾ ਹੈ।