ਵਿਧਾਇਕ ਕੁਲਜੀਤ ਰੰਧਾਵਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ,
ਵਿਧਾਇਕ ਕੁਲਜੀਤ ਰੰਧਾਵਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ,
Publish Date: Mon, 19 Jan 2026 07:54 PM (IST)
Updated Date: Tue, 20 Jan 2026 04:16 AM (IST)
ਟੀਪੀਐੱਸ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ:
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸਬ-ਦਫ਼ਤਰ ਜ਼ੀਰਕਪੁਰ ਵਿਖੇ ਇਕ ਵਿਸ਼ੇਸ਼ ਲੋਕ ਮਿਲਣੀ ਕਰਵਾਈ ਗਈ। ਇਸ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕ ਆਪਣੀਆਂ ਮੁਸ਼ਕਲਾਂ ਲੈ ਕੇ ਪਹੁੰਚੇ। ਲੋਕਾਂ ਨੇ ਨਗਰ ਨਿਗਮ, ਮਾਲ ਵਿਭਾਗ (ਰਵੈਨਿਊ), ਪੁਲਿਸ ਅਤੇ ਹੋਰ ਪ੍ਰਸ਼ਾਸਨਿਕ ਵਿਭਾਗਾਂ ਨਾਲ ਸਬੰਧਤ ਆਪਣੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਵਿਧਾਇਕ ਦੇ ਸਾਹਮਣੇ ਰੱਖੀਆਂ।
ਵਿਧਾਇਕ ਰੰਧਾਵਾ ਨੇ ਬੜੇ ਧੀਰਜ ਨਾਲ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਜੂਦ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਇਨ੍ਹਾਂ ਦੇ ਪਾਰਦਰਸ਼ੀ ਅਤੇ ਜਲਦੀ ਹੱਲ ਲਈ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੀ ਖੱਜਲ-ਖੁਆਰੀ ਨੂੰ ਹਰਗਿਜ਼ ਪ੍ਰਵਾਨ ਨਹੀਂ ਕੀਤਾ ਜਾਵੇਗਾ।
ਕੁਲਜੀਤ ਸਿੰਘ ਰੰਧਾਵਾ ਨੇ ਕਿਹਾ, ‘ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਸਾਡੀ ਵਚਨਬੱਧਤਾ ਹੈ ਕਿ ਪ੍ਰਸ਼ਾਸਨ ਲੋਕਾਂ ਦੇ ਦਰਬਾਰ ਤੱਕ ਪਹੁੰਚੇ। ਕਿਸੇ ਵੀ ਵਿਅਕਤੀ ਨਾਲ ਬੇ-ਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।’
ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਕੰਮ ਵਿਚ ਬੇਲੋੜੀ ਦੇਰੀ ਜਾਂ ਲਾਪਰਵਾਹੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਝਿਝਕ ਦੇ ਆਪਣੇ ਮਸਲੇ ਉਨ੍ਹਾਂ ਦੇ ਧਿਆਨ ਵਿਚ ਲਿਆਉਣ। ਇਸ ਮੌਕੇ ਕਈ ਸੀਨੀਅਰ ਪਾਰਟੀ ਆਗੂ, ਪ੍ਰਸ਼ਾਸਨਿਕ ਅਧਿਕਾਰੀ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।