ਵਿਧਾਇਕ ਕੁਲਵੰਤ ਸਿੰਘ ਨੇ ਡੀਆਈਜੀ ਬਣੇ ਹਰਪ੍ਰੀਤ ਸਿੰਘ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਵਿਧਾਇਕ ਕੁਲਵੰਤ ਸਿੰਘ ਨੇ ਡੀਆਈਜੀ ਬਣੇ ਹਰਪ੍ਰੀਤ ਸਿੰਘ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
Publish Date: Tue, 06 Jan 2026 07:19 PM (IST)
Updated Date: Tue, 06 Jan 2026 07:20 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਸਰਕਾਰ ਵੱਲੋਂ ਹਾਲ ਹੀ ’ਚ ਪ੍ਰਮੋਟ ਹੋ ਕੇ ਬਣੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਪ੍ਰੀਤ ਸਿੰਘ ਨੂੰ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸਦੇ ਨਾਲ ਹੀ ਜੇਐੱਲਪੀਐੱਲ ਦੇ ਡਾਇਰੈਕਟਰ ਪਰਮਜੀਤ ਸਿੰਘ ਅਤੇ ਕੁਲਦੀਪ ਸਿੰਘ ਨੇ ਵੀ ਉਨ੍ਹਾਂ ਨੂੰ ਤਰੱਕੀ ਮਿਲਣ ਤੇ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਡੀਆਈਜੀ ਹਰਪ੍ਰੀਤ ਸਿੰਘ ਚੰਗੇ ਸੁਭਾਅ ਵਾਲੇ ਇਮਾਨਦਾਰ ਅਫ਼ਸਰ ਹਨ। ਇਨ੍ਹਾਂ ਦਾ ਪੁਲਿਸ ਚ ਲੰਮਾ ਤਜਰਬਾ ਪੁਲਿਸ ਪ੍ਰਸ਼ਾਸਨ ਅਤੇ ਲੋਕ ਸੇਵਾ ਚ ਆਪਣਾ ਅਹਿਮ ਹਿੱਸਾ ਬਣੇਗਾ। ਪੰਜਾਬ ਸਰਕਾਰ ਨੇ 12 ਆਈਪੀਐੱਸ ਅਧਿਕਾਰੀਆਂ ਨੂੰ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਦੇ ਅਹੁਦੇ ’ਤੇ ਤਰੱਕੀ ਦਿੱਤੀ ਹੈ, ਜਿਨ੍ਹਾਂ ਚ ਹਰਪ੍ਰੀਤ ਸਿੰਘ ਵੀ ਸ਼ਾਮਲ ਹਨ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਿਸ ਸੇਵਾ (ਪੀਪੀਐੱਸ) ਦੇ 9 ਸੀਨੀਅਰ ਅਧਿਕਾਰੀਆਂ ਨੂੰ ਭਾਰਤੀ ਪੁਲਿਸ ਸੇਵਾ (ਆਈਪੀਐੱਸ) ਵਜੋਂ ਤਰੱਕੀ ਦਿੱਤੀ ਸੀ। ਇਨ੍ਹਾਂ ’ਚ ਪੀਪੀਐੱਸ ਅਧਿਕਾਰੀ ਹਰਪ੍ਰੀਤ ਸਿੰਘ ਵੀ ਸ਼ਾਮਲ ਸਨ। ਹਰਪ੍ਰੀਤ ਸਿੰਘ 1994 ’ਚ ਪੰਜਾਬ ਪੁਲਿਸ ’ਚ ਭਰਤੀ ਹੋਏ ਸਨ। ਹਰਪ੍ਰੀਤ ਸਿੰਘ ਦੇ ਪਿਤਾ ਸਵ: ਜਗਜੀਤ ਸਿੰਘ ਆਈਏਐੱਸ ਅਧਿਕਾਰੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਹਰਪ੍ਰੀਤ ਸਿੰਘ ਪੰਜਾਬ ਪੁਲਿਸ ਚ ਵੱਖ-ਵੱਖ ਥਾਵਾਂ ’ਤੇ ਆਪਣੀ ਸੇਵਾ ਨਿਭਾ ਚੁੱਕੇ ਹਨ। ਹਰਪ੍ਰੀਤ ਸਿੰਘ ਸੁਲਤਾਨਪੁਰ ਲੋਧੀ (ਕਪੂਰਥਲਾ), ਅਮਲੋਹ (ਸ੍ਰੀ ਫ਼ਤਹਿਗੜ੍ਹ ਸਾਹਿਬ), ਮੁਹਾਲੀ (ਐੱਸਏਐੱਸ ਨਗਰ) ਵਿਖੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਅਤੇ ਡਿਟੈਕਟਿਵ (ਅੰਮ੍ਰਿਤਸਰ ਦਿਹਾਤੀ) ਵਜੋਂ ਸੇਵਾ ਨਿਭਾ ਚੁੱਕੇ ਹਨ। ਇਸਦੇ ਨਾਲ ਹੀ ਹੈੱਡਕੁਆਰਟਰ (ਗੁਰਦਾਸਪੁਰ), ਪਠਾਨਕੋਟ, ਮੁਹਾਲੀ ’ਚ ਸੁਪਰਡੈਂਟ ਆਫ਼ ਪੁਲਿਸ ਵਜੋਂ ਸੇਵਾ ਨਿਭਾਈ ਅਤੇ ਮੁੱਖ ਮੰਤਰੀ ਸੁਰੱਖਿਆ ’ਚ ਵੀ ਤਾਇਨਾਤ ਰਹੇ ਹਨ, ਜਦਕਿ ਮਾਨਸਾ, ਬਟਾਲਾ ਅਤੇ ਖੰਨਾ ਵਿਖੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਵਜੋਂ ਸੇਵਾ ਨਿਭਾਈ। ਇਸਤੋਂ ਇਲਾਵਾ ਵਿਜੀਲੈਂਸ, ਪਟਿਆਲਾ ਵਿਖੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਵਜੋਂ ਸੇਵਾ ਨਿਭਾ ਚੁੱਕੇ ਹਨ। ਆਈਪੀਐੱਸ ਹਰਪ੍ਰੀਤ ਸਿੰਘ ਇਸ ਤੋਂ ਪਹਿਲਾਂ ਐਂਟੀ ਨਾਰਕੋਟਿਕ ਟਾਸਕ ਫੋਰਸ ਅਪਰਾਧ ਅਤੇ ਵਿਜੀਲੈਂਸ ’ਚ ਸਹਾਇਕ ਇੰਸਪੈਕਟਰ ਜਨਰਲ ਵਜੋਂ ਸੇਵਾ ਨਿਭਾ ਚੁੱਕੇ ਹਨ ਅਤੇ ਹੁਣ ਸੀਨੀਅਰ ਸੁਪਰੀਡੈਂਟ ਆਫ਼ ਪੁਲਿਸ (ਵਿਜੀਲੈਂਸ) ਸ੍ਰੀ ਅੰਮ੍ਰਿਤਸਰ ਵਿਖੇ ਤੈਨਾਤ ਹਨ।