ਵਿਧਾਇਕ ਕੁਲਵੰਤ ਸਿੰਘ ਨੇ 52 ਗ੍ਰਾਮ ਪੰਚਾਇਤਾਂ ਨੂੰ ਵੰਡੇ 5 ਕਰੋੜ ਦੇ ਚੈੱਕ ਵਿਧਾਇਕ ਕੁਲਵੰਤ ਸਿੰਘ ਨੇ ਵਿਕਾਸ ਕੰਮਾਂ ਲਈ 52 ਗਰਾਮ ਪੰਚਾਇਤਾਂ ਨੂੰ 5 ਕਰੋੜ ਦੇ
Publish Date: Mon, 03 Aug 2026 06:36 PM (IST)
Updated Date: Tue, 04 Aug 2026 04:04 AM (IST)
18 ਲਾਭਪਾਤਰੀਆਂ ਨੂੰ ਕੱਚੇ ਘਰਾਂ ਦੀ ਮੁਰੰਮਤ ਲਈ 36 ਲੱਖ ਦੀ ਗਰਾਂਟਾਂ ਦੇ ਚੈੱਕ ਕਿਹਾ- ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਸਰਬਪੱਖੀ ਵਿਕਾਸ ਵੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕੰਮਾਂ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਹਲਕੇ ਦੀਆਂ 52 ਗਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਪੰਜ ਕਰੋੜ ਰੁਪਏ ਦੇ ਚੈੱਕ ਤਕਸੀਮ ਕੀਤੇ। ਜਦੋਂਕਿ 18 ਲਾਭਪਾਤਰੀਆਂ ਨੂੰ ਵੱਖਰੇ ਤੌਰ ’ਤੇ ਕੱਚੇ ਘਰਾਂ ਦੀ ਮੁਰੰਮਤ ਲਈ 36 ਲੱਖ ਰੁਪਏ ਦੇ ਚੈੱਕ ਦਿੱਤੇ। ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਪੰਜਾਬ ਕੈਬਨਿਟ ਦਾ ਧੰਨਵਾਦ ਕੀਤਾ। ਜਿਨ੍ਹਾਂ ਨੇ ਮੁਹਾਲੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਮੁਹੱਈਆ ਕਰਵਾਈਆਂ ਗਈਆਂ ਹਨ। ਪਿੰਡਾਂ ਦੇ ਵਿਕਾਸ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਗਰਾਂਟਾਂ ਦਿੱਤੀਆਂ ਗਈਆਂ ਹਨ। ਇਹ ਤੀਜੀ ਕਿਸ਼ਤ ਹੈ। ਇਸ ਤੋਂ ਪਹਿਲਾਂ ਦੋ ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਹੁਣ ਤੱਕ ਸ਼ਹਿਰ ਅਤੇ ਪਿੰਡਾਂ ਦੇ ਵਿਕਾਸ ਲਈ 20 ਕਰੋੜ ਦੀਆਂ ਗਰਾਂਟਾਂ ਦਿੱਤੀਆਂ ਜਾ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਵਿਚ 500 ਪੱਕੇ ਮਕਾਨ ਬਣਾਉਣ ਲਈ ਗਰਾਂਟਾਂ ਦਿੱਤੀਆਂ ਗਈਆਂ ਹਨ। ਪੰਜਾਬ ਵਿਚ ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਨੇ ਗਰੀਬ ਲੋੜਵੰਦਾਂ ਦੀ ਬਾਂਹ ਫੜੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹਿਰ ਵਿਚ ਜਲ ਨਿਕਾਸੀ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਬਾਰਿਸ਼ ਦੇ ਦਿਨਾਂ ਵਿਚ ਵੀ ਪਾਣੀ ਬਹੁਤੀ ਦੇਰ ਤੱਕ ਨਹੀਂ ਰੁਕਦਾ। ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਬਣ ਰਿਹਾ ਡੰਬਲ ਚੌਕ ਆਪਣੇ ਆਪ ਵਿਚ ਇੰਜੀਨੀਅਰਿੰਗ ਦਾ ਇਕ ਅਦਭੁੱਤ ਨਮੂਨਾ ਹੈ, ਜਿਸਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜਦੋਂਕਿ ਸ਼ਹਿਰ ਵਿਚ ਪੰਜ ਹੋਰ ਗੋਲ ਚੌਕ ਬਣਨੇ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਸਕੀਮ ਤਹਿਤ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦਿੱਤੀਆਂ ਗਈਆਂ ਹਨ। ਇਸ ਰਾਸ਼ੀ ਨਾਲ ਪਿੰਡਾਂ ਵਿਚ ਆਂਗਣਵਾੜੀ ਕੇਂਦਰ, ਗਲੀਆਂ-ਨਾਲੀਆਂ, ਪਾਣੀ ਦੇ ਟੈਂਕਰ, ਝੂਲੇ, ਕਮਿਊਨਿਟੀ ਸੈਂਟਰ, ਧਰਮਸ਼ਾਲਾ, ਜੰਝ ਘਰ, ਸਟਰੀਟ ਲਾਈਟਾਂ, ਸਕੂਲ ਤੱਕ ਪੇਵਰ ਬਲਾਕ ਲਗਾਉਣ, ਧਰਮਸ਼ਾਲਾ ਵਿਚ ਕਮਰੇ ਬਣਾਉਣ, ਸਟੀਲ ਡਾਇਟਾਂ, ਜਲਘਰ ਦੀ ਚਾਰਦੀਵਾਰੀ, ਪਿੰਡ ਦੀ ਫਿਰਨੀ ਅਤੇ ਨਾਲੇ ਦੀ ਉਸਾਰੀ, ਗੰਦੇ ਪਾਣੀ ਦੇ ਨਿਕਾਸ, ਖੇਡ ਗਰਾਊਂਡ, ਟੋਭੇ ਨੂੰ ਪੱਕਾ ਕਰਨ, ਸੜਕ ਦੀ ਮੁਰੰਮਤ, ਹੁਸੈਨਪੁਰ ਵਿਚ ਸ਼ਮਸ਼ਾਨਘਾਟ ਬਣਾਉਣ, ਪਿੰਡ ਅਲੀਪੁਰ ਪਾਰਕ ਬਣਾਉਣ, ਤੰਗੋਰੀ ਸਟੇਡੀਅਮ ਦੀ ਚਾਰਦੀਵਾਰੀ ਆਦਿ ਵਿਕਾਸ ਕੰਮ ਕੀਤੇ ਜਾਣਗੇ। ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਸਰਪੰਚ ਗੁਰਜੰਟ ਸਿੰਘ ਪੂਨੀਆ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ‘ਆਪ’ ਵਲੰਟੀਅਰ ਨਵਦੀਪ ਕੌਰ ਚੱਪੜਚਿੜੀ, ਹਰਪ੍ਰੀਤ ਕੌਰ, ਗੁਰਪ੍ਰੀਤ ਸਿੰਘ ਚਾਹਲ, ਭੀਮ ਸੈਨ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।