ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਦਿਖਾਈ ਹਰੀ ਝੰਡੀ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬੱਸ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਦਿਖਾਈ ਹਰੀ ਝੰਡੀ,
Publish Date: Tue, 31 Mar 2026 05:51 PM (IST)
Updated Date: Wed, 01 Apr 2026 04:07 AM (IST)

ਮੁਹਾਲੀ ਤੋਂ ਕੀਤੀ 17ਵੀਂ ਬੱਸ ਨੂੰ ਰਵਾਨਾ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਵਿਧਾਇਕ ਕੁਲਵੰਤ ਸਿੰਘ ਵੱਲੋਂ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 17ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਬੱਸ ਫੇਜ਼-6 ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ, ਜਿੱਥੇ ਇਹ ਬੱਸ ਸ੍ਰੀ ਦਰਬਾਰ ਸਾਹਿਬ (ਸ੍ਰੀ ਅੰਮ੍ਰਿਤਸਰ ਸਾਹਿਬ), ਸ੍ਰੀ ਦੁਰਗਿਆਣਾ ਮੰਦਰ, ਸ੍ਰੀ ਰਾਮ ਤੀਰਥ ਬਾਲੀਕਿ ਮੰਦਰ, ਜਲਿਆਂਵਾਲਾ ਬਾਗ ਤੇ ਵਾਹਗਾ ਬਾਰਡਰ ’ਤੇ ਜਾਵੇਗੀ। ਇਸ ਸਬੰਧੀ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ’ਚ ਰੱਖਦੇ ਹੋਏ ਇਸ ਯਾਤਰਾ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕਰਵਾਇਆ ਗਿਆ ਹੈ, ਉੱਥੇ ਲੋਕਾਂ ਵੱਲੋਂ ਵੀ ਇਸ ਯਾਤਰਾ ਨੂੰ ਲੈ ਕੇ ਉਤਸ਼ਾਹ ਵੇਖਿਆ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਯਾਤਰਾ ’ਤੇ ਜਾਣ ਲਈ ਸ਼ਰਧਾਲੂਆਂ ਵੱਲੋਂ ਆਪ-ਮੁਹਾਰੇ ਆਪਣੇ ਸਬੰਧਤ ਏਰੀਏ ਦੇ ਬੂਥ ਇੰਚਾਰਜਾਂ ਦੇ ਕੋਲ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ ਤੇ ਸਾਡੀ ਵੀ ਇਹ ਕੋਸ਼ਿਸ਼ ਹੈ ਕਿ ਕੋਈ ਵੀ ਸ਼ਰਧਾਲੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੋਂ ਵਾਂਝਾ ਨਾ ਰਹਿ ਸਕੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਪਲ ਮੇਰੇ ਲਈ ਬੇਹੱਦ ਸਕੂਨ ਤੇ ਤਸੱਲੀ ਭਰੇ ਹੁੰਦੇ ਹਨ, ਜਦੋਂ ਇਸ ਯਾਤਰਾ ਤੋਂ ਵਾਪਸੀ ਉਪਰੰਤ ਕਈ ਸ਼ਰਧਾਲੂ ਯਾਤਰਾ ਨਾਲ ਸਬੰਧਤ ਤਜਰਬੇ ਸਾਂਝੇ ਕਰਦੇ ਹਨ। ਇਸ ਮੌਕੇ ਰਮਨਪ੍ਰੀਤ ਕੌਰ ਹਲਕਾ ਕੋ-ਆਰਡੀਨੇਟਰ, ਆਰਪੀ ਸ਼ਰਮਾ ਬਲਾਕ ਪ੍ਰਧਾਨ, ਹਰਵਿੰਦਰ ਸਿੰਘ ਬਲਾਕ ਪ੍ਰਧਾਨ, ਸਵਰਨ ਸਿੰਘ, ਪਰਮਜੀਤ ਸਿੰਘ ਵਿੱਕੀ, ਸੁਖਵਿੰਦਰ ਸਿੰਘ ਗੋਗੀ, ਮਲਕੀਤ ਸਿੰਘ, ਹਰਮੀਤ ਸਿੰਘ, ਨਰਿੰਦਰ ਕੌਰ, ਮੀਨਾਕਸ਼ੀ ਰਾਜਪੂਤ ਤੇ ਅਨਵਰ ਆਲੀ ਵੀ ਹਾਜ਼ਰ ਸਨ।