- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਤੀਰਥ ਯਾਤਰਾ : ਵਿਧਾਇਕ ਕੁਲਵੰਤ ਸਿੰਘ ਨੇ ਤਿੰਨ ਬੱਸਾਂ ਨੂੰ ਕੀਤਾ ਰਵਾਨਾ

-ਕਿਹਾ, ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ’ਚ ਆਪਸੀ ਭਾਈਚਾਰਕ ਸਾਂਝ ਵੀ ਹੋ ਰਹੀ ਮਜ਼ਬੂਤ
ਪੰਜਾਬੀ ਜਾਗਰਣ ਰਿਪੋਰਟਰ, ਮੁਹਾਲੀ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਐਤਵਾਰ ਨੂੰ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਵੱਖ-ਵੱਖ ਥਾਵਾਂ ਤੋਂ ਸ਼ਰਧਾਲੂਆਂ ਦੀ 71ਵੀਂ, 72ਵੀਂ ਤੇ 73ਵੀਂ ਤਿੰਨ ਬੱਸਾਂ ਨੂੰ ਹਰੀ ਝੰਡੀ ਦਿਖਾ ਦੇ ਕੇ ਰਵਾਨਾ ਕੀਤਾ। ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਸਾਹਿਬ ਸੈਕਟਰ-91, ਸ਼ਰਧਾਲੂਆਂ ਦੀ ਦੂਜੀ ਬੱਸ ਪਿੰਡ ਲਾਂਡਰਾਂ ਤੇ ਤੀਜੀ ਬੱਸ ਐਰੋਸਿਟੀ ਤੋਂ ਰਵਾਨਾ ਕੀਤੀ। ਇਸ ਮੌਕੇ ਮੁਹਾਲੀ ਹਲਕੇ ਦੇ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਤੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ ਵੀ ਮੌਜੂਦ ਸਨ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਭਰ ਦੇ ਸੀਨੀਅਰ ਸਿਟੀਜ਼ਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ ਵਾਲਮੀਕਿ ਮੰਦਰ, ਬਾਘਾ ਬਾਰਡਰ ਤੇ ਜਲ੍ਹਿਆਂਵਾਲਾ ਬਾਗ਼ ਦੇ ਦਰਸ਼ਨ ਕਰਨ ਲਈ ਸੰਗਤ ਦੇ ਰੂਪ ’ਚ ਜਾ ਰਹੇ ਹਨ, ਜਦੋਂਕਿ ਪਹਿਲਾਂ ਕਿਸੇ ਵੀ ਸਰਕਾਰ ਨੇ ਅਜਿਹਾ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਵੱਲੋਂ ਸਮੁੱਚੇ ਹਲਕੇ ’ਚ ਸ਼ਰਧਾਲੂਆਂ ਨਾਲ ਤਾਲਮੇਲ ਕਰਕੇ ਵੱਡੇ ਪੱਧਰ ’ਤੇ ਰਜਿਸਟਰੇਸ਼ਨ ਦਾ ਕੰਮ ਨੇਪਰੇ ਚਾੜ੍ਹਿਆ ਜਾ ਰਿਹਾ ਹੈ।
ਕੁਲਵੰਤ ਸਿੰਘ ਨੇ ਤਿੰਨ ਬੱਸਾਂ ਰਵਾਨਾ ਕਰਨ ਸਮੇਂ ਸੀਨੀਅਰ ਸਿਟੀਜ਼ਨ ਨਾਲ ਰੂ-ਬ-ਰੂ ਹੋਏ ਅਤੇ ਉਨ੍ਹਾਂ ਨਾਲ ਵਿਚਾਰ ਸਾਂਝੇ ਕੀਤੇ। ਸ਼ਰਧਾਲੂਆਂ ਵਿਚ ਤੀਰਥ ਯਾਤਰਾ ਨੂੰ ਲੈ ਕੇ ਸ਼ਰਧਾ ਅਤੇ ਆਸਥਾ ਦੇਖਣ ਨੂੰ ਮਿਲੀ। ਉਨ੍ਹਾਂ ਕਿਹਾ ਕਿ ਉਹ ਖ਼ੁਦ ਨੂੰ ਬਹੁਤ ਹੀ ਭਾਗਾਂ ਵਾਲਾ ਸਮਝਦੇ ਹਨ ਕਿ ਉਹ ਇਸ ਅਹਿਮ ਪਵਿੱਤਰ ਕਾਰਜ ਦਾ ਹਿੱਸਾ ਬਣ ਸਕੇ ਹਨ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਵਿਚ ਆਪਸੀ ਭਾਈਚਾਰਕ ਸਾਂਝ ਵੀ ਮਜ਼ਬੂਤ ਹੋ ਰਹੀ ਹੈ ਕਿਉਂਕਿ ਦੋ ਤਿੰਨ ਇਕੱਠੇ ਰਹਿਣ ਕਾਰਨ ਇਕ ਦੂਜੇ ਨਾਲ ਦੁੱਖ-ਸੁੱਖ ਵੀ ਸਾਂਝਾ ਕਰ ਰਹੇ ਹਨ।
ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਕੌਂਸਲਰ ਰਮਨਦੀਪ ਕੌਰ, ਹਰਜੀਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਲਾਂਡਰਾਂ, ਗੁਰਪ੍ਰੀਤ ਸਿੰਘ ਬੈਂਸ, ਕੰਵਲਜੀਤ ਸਿੰਘ, ਰਣਧੀਰ ਸਿੰਘ, ਲਖਵਿੰਦਰ ਸਿੰਘ, ਰਾਜਵਿੰਦਰ ਸਿੰਘ, ਗੁਰਮੀਤ ਸਿੰਘ ਸੈਣੀ, ਹਰਭਜਨ ਸਿੰਘ ਭਾਟੀਆ, ਜੋਗਿੰਦਰ ਸਿੰਘ, ਜਸਪਾਲ ਸਿੰਘ, ਅਮਰੀਕ ਸਿੰਘ, ਬੰਤ ਸਿੰਘ, ਰਣਧੀਰ ਸਿੰਘ, ਸੁਖਦੀਪ ਸਿੰਘ, ਰਾਜਵੰਤ ਸਿੰਘ, ਏਕਮਜੋਤ ਸਿੰਘ ਆਦਿ ਵੀ ਮੌਜੂਦ ਸਨ।