ਵਿਧਾਇਕ ਕੁਲਵੰਤ ਸਿੰਘ ਨੇ ਗੋਲਡਨ ਜੁਬਲੀ ਸਮਾਗਮ ’ਚ ਕੀਤੀ ਸ਼ਮੂਲੀਅਤ
ਵਿਧਾਇਕ ਕੁਲਵੰਤ ਸਿੰਘ ਨੇ ਗੋਲਡਨ ਜੁਬਲੀ ਸਮਾਗਮ ’ਚ ਕੀਤੀ ਸ਼ਮੂਲੀਅਤ
Publish Date: Sun, 07 Dec 2025 06:16 PM (IST)
Updated Date: Sun, 07 Dec 2025 06:18 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸ਼ਾਸਤਰੀ ਮਾਡਲ ਸਕੂਲ ਮੁਹਾਲੀ ਦੇ 50 ਸਾਲ ਪੂਰੇ ਹੋਣ ਦੇ ਚਲਦਿਆਂ ਸਕੂਲ ਦੇ ਕੰਪਲੈਕਸ ਅੰਦਰ ਗੋਲਡਨ ਜੁਬਲੀ ਦਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਮੁੱਚੇ ਸਕੂਲ ਸਟਾਫ਼ ਅਤੇ ਪ੍ਰਬੰਧਕਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਸਮਾਗਮ ਉਪਰੰਤ ਇਨਾਮ ਵੰਡ ਸਮਾਰੋਹ ਦਾ ਹਿੱਸਾ ਬਣਕੇ ਵੱਖ-ਵੱਖ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਤੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਆਪਣੇ ਸੰਬੋਧਨ ’ਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਾਸਤਰੀ ਮਾਡਲ ਸਕੂਲ ਦੇ 50 ਵਰ੍ਹੇ ਪੂਰੇ ਹੋਣ ’ਤੇ ਪ੍ਰਬੰਧਕਾਂ, ਸਕੂਲ ਦੇ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੰਦਾ ਹੈ, ਉੱਥੇ ਇੱਥੋਂ ਦੇ ਸਟਾਫ਼ ਮੈਂਬਰ ਵੀ ਵਧਾਈ ਦੇ ਪਾਤਰ ਹਨ, ਜਿਹੜੇ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਇਕ ਉਸਾਰੂ ਸਮਾਜ ਦੀ ਸਿਰਜਣਾ ਦੇ ਵਿਚ ਵਿਦਿਆਰਥੀ ਗਣ ਆਪੋ-ਆਪਣਾ ਯੋਗਦਾਨ ਪਾ ਸਕਣ, ਇਸ ਲਈ ਵੀ ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਸਮਰੱਥ ਬਣਾਇਆ ਜਾਂਦਾ ਹੈ, ਇਸ ਦੀ ਮਿਸਾਲ ਅੱਜ ਇਸ ਸਕੂਲ ਦੇ 50 ਵਰ੍ਹੇ ਪੂਰੇ ਹੋਣ ਦੇ ਮੌਕੇ ’ਤੇ ਸਾਫ਼ ਵੇਖੀ ਜਾ ਸਕਦੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਵੀ ਖੁਸ਼ੀ ਅਤੇ ਸਕੂਲ ਪ੍ਰਬੰਧਕਾਂ ਲਈ ਮਾਣ ਵਾਲੀ ਗੱਲ ਹੈ ਕਿ ਇੱਥੋਂ ਪੜ੍ਹਾਈ ਕਰਕੇ ਵੱਖ-ਵੱਖ ਸਿੱਖਿਆ ਸੰਸਥਾਵਾਂ ਅਤੇ ਉੱਚ ਪਦਵੀਆਂ ’ਤੇ ਪਹੁੰਚ ਚੁੱਕੇ ਵਿਦਿਆਰਥੀ ਵੀ ਵੱਡੀ ਗਿਣਤੀ ਵਿਚ ਇਸ ਸਮਾਗਮ ’ਚ ਪਹੁੰਚੇ ਹਨ। ਇਸ ਮੌਕੇ ’ਤੇ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਕੁਲਦੀਪ ਸਿੰਘ ਸਮਾਣਾ, ਰਾਜਿੰਦਰ ਪ੍ਰਸਾਦ ਸ਼ਰਮਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਤਰਲੋਚਨ ਸਿੰਘ ਮਟੌਰ, ਅਰੁਣ ਗੋਇਲ, ਹਰਵਿੰਦਰ ਸਿੰਘ ਸੈਣੀ ਵੀ ਮੌਜੂਦ ਸਨ।