ਤੀਰਥ ਯਾਤਰਾ: ਵਿਧਾਇਕ ਕੁਲਵੰਤ ਸਿੰਘ ਨੇ ਦੋ ਬੱਸਾਂ ਕੀਤੀਆਂ ਰਵਾਨਾ ਤੀਰਥ ਯਾਤਰਾ: ਵਿਧਾਇਕ ਕੁਲਵੰਤ ਸਿੰਘ ਨੇ ਦੋ ਬੱਸਾਂ ਨੂੰ ਕੀਤਾ ਰਵਾਨਾ
Publish Date: Thu, 10 Sep 2026 06:28 PM (IST)
Updated Date: Thu, 10 Sep 2026 06:28 PM (IST)
ਸੀਐੱਮ ਮਾਨ ਨਿੱਜੀ ਦਿਲਚਸਪੀ ਲੈ ਕੇ ਰੱਖ ਰਹੇ ਨੇ ਬਜ਼ੁਰਗਾਂ ਦਾ ਖਿਆਲ : ਕੁਲਵੰਤ ਸਿੰਘ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੀਰਵਾਰ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਸੈਦਪੁਰ ਤੇ ਰੁੜਕਾ ਤੋਂ 124ਵੀਂ ਅਤੇ 125 ਬੱਸਾਂ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਤੀਰਥ ਯਾਤਰਾ ’ਤੇ ਜਾਣ ਵਾਲੇ ਸਾਰੇ ਸੀਨੀਅਰ ਸਿਟੀਜਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਬੱਚੇ ਆਪਣੇ ਮਾਂ-ਬਾਪ ਦਾ ਖਿਆਲ ਰੱਖਦੇ ਹਨ, ਉਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿੱਜੀ ਦਿਲਚਸਪੀ ਲੈ ਕੇ ਸੀਨੀਅਰ ਸਿਟੀਜਨਾਂ ਦਾ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਬਜ਼ੁਰਗਾਂ ਦੀ ਆਸਥਾ ਅਤੇ ਸ਼ਰਧਾ ਅਨੁਸਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ। ਇਸ ਯਾਤਰਾ ਨੂੰ ਲੈ ਕੇ ਵੱਡੇ ਪੱਧਰ ’ਤੇ ਰਜਿਸਟਰੇਸ਼ਨ ਜਾਰੀ ਹੈ। ਕੁਲਵੰਤ ਸਿੰਘ ਨੇ ਕਿਹਾ ਕਿ ਆਏ ਦਿਨ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਖਾਟੂਸ਼ਾਮ, ਹਰਿਦੁਆਰ, ਮਥੁਰਾ, ਬਰਿੰਦਾਵਨ ਅਤੇ ਹੋਰ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਲਈ ਸ਼ਰਧਾਲੂਆਂ ਦੇ ਕਾਫ਼ਲੇ ਰਵਾਨਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਇਸ ਯਾਤਰਾ ’ਤੇ ਬੀਬੀਆਂ ਦਾ ਜਥਾ ਵੀ ਜਾ ਰਿਹਾ ਹੈ। ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ ’ਚ ਪੈਸੇ ਆ ਚੁੱਕੇ ਹਨ, ਜਦੋਂਕਿ ਪਹਿਲੀਆਂ ਸਰਕਾਰਾਂ ਦੇ ਸਮੇਂ ਲੋਕਾਂ ਨੂੰ ਕਦੇ ਸਮੇਂ ਸਿਰ ਪੈਨਸ਼ਨ ਵੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਾਰੀਆਂ ਗਰੰਟੀਆਂ ਅਤੇ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਮੌਜੂਦਾ ਸਮੇਂ ਵਿਚ ਸੂਬੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਯੋਜਨਾਵਾਂ ਘੜੀਆਂ ਜਾ ਰਹੀਆਂ ਹਨ। ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਬੜਾ, ਕੈਪਟਨ ਗੁਲਜ਼ਾਰ ਸਿੰਘ, ਮਲਕੀਤ ਕੌਰ, ਗੁਰਜੀਤ ਸਿੰਘ ਸੈਦਪੁਰ, ਕਿਰਨਦੀਪ ਕੌਰ, ਹਰਜੀਤ ਸਿੰਘ ਰੁੜਕਾ, ਹਰਨੇਕ ਸਿੰਘ, ਹਰਦੀਪ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਨਵਪ੍ਰੀਤ ਸਿੰਘ, ਜਸਪਾਲ ਸਿੰਘ, ਨੰਬਰਦਾਰ ਹਰਕਮਲਜੀਤ ਸਿੰਘ, ਕਰਮਜੀਤ ਸਿੰਘ ਸੈਣੀ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਹਾਜ਼ਰ ਸਨ। ਖੇਡਾਂ ਵਤਨ ਪੰਜਾਬ ਦੀਆਂ ’ਚ 14 ਤੋਂ 70 ਸਾਲ ਦੇ ਖਿਡਾਰੀ ਲੈ ਰਹੇ ਨੇ ਹਿੱਸਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੂਬੇ ਵਿਚ ਖੇਡਾਂ ਵਤਨ ਪੰਜਾਬ ਦੀਆਂ ਦਾ ਚੌਥਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ, ਜਿਸ ਤਹਿਤ 14 ਤੋਂ 70 ਸਾਲ ਉਮਰ ਵਰਗ ਦੇ ਖਿਡਾਰੀ ਹਿੱਸਾ ਲੈ ਰਹੇ ਹਨ। ਹਰ ਬਲਾਕ ’ਚ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਦੇ ਹਰ ਖੇਤਰ ’ਚ ਵੱਡੇ ਪੱਧਰ ’ਤੇ ਖੇਡ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਸਾਹਿਤ ਨਾਲ ਜੋੜਨ ਲਾਈਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਦੀਆਂ ਵੱਡੀਆਂ ਪਾਰਕਾਂ ਵਿਚਲੀ ਲਾਇਬ੍ਰੇਰੀਆਂ ਵਿਚ ਅਖ਼ਬਾਰਾਂ, ਰਸਾਲੇ ਅਤੇ ਪੰਜਾਬੀ ਸਾਹਿਤ ਸਮੇਤ ਹੋਰ ਗਿਆਨਵਾਨ ਕਿਤਾਬਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।