ਪੰਜਾਬੀ ਜਾਗਰਣ ਟੀਮ,ਚੰਡੀਗੜ੍ਹ : ਸ਼੍ਰੋਮਣੀ ਅਕਾਲੀ (ਬ) ਦੇ ਖਜ਼ਾਨਚੀ ਤੇ ਵਿਧਾਇਕ ਐਨਕੇ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਅਜਿਹੇ ਭਿਆਨਕ ਸਮੇਂ 'ਚ ਸਿੱਖ ਸ਼ਰਧਾਲੂਆਂ ਨੂੰ ਹਜ਼ੂਰ ਸਾਹਿਬ ਤੋਂ ਵਾਪਸ ਲਿਆਉਣ ਦੇ ਮੁੱਦੇ 'ਤੇ ਸਿਆਸਤ ਨਾ ਕਰਨ ।

ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਕਿ ਸਭ ਨੂੰ ਪਤਾ ਹੈ ਕਿ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਪਿਛਲੇ ਹਫਤੇ ਤੋਂ ਲਗਾਤਾਰ ਮਹਾਰਾਸ਼ਟਰ ਦੀ ਸਰਕਾਰ ਤੇ ਦੇਸ਼ ਦੇ ਗ੍ਰਹਿ ਮੰਤਰੀ ਦੇ ਦਫ਼ਤਰ ਨਾਲ ਸੰਪਰਕ ਬਣਾ ਕੇ ਸਿੱਖ ਸ਼ਰਧਾਲੂਆਂ ਦੀ ਵਾਪਸੀ ਲਈ ਸਾਰੀਆਂ ਕਾਨੂੰਨੀ ਅੜਚਨਾਂ ਦੂਰ ਕਰਵਾਉਣ ਲਈ ਲੱਗੇ ਹੋਏ ਸਨ।

ਵਿਧਾਇਕ ਸ਼ਰਮਾ ਨੇ ਇੱਕ ਹੋਰ ਸਨਸਨੀਖੇਜ਼ ਖ਼ੁਲਾਸਾ ਕੀਤਾ ਕਿ ਬੀਬਾ ਬਾਦਲ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਦੋ ਦਿਨ ਪਹਿਲਾਂ ਹੀ ਇਹ ਕਹਿ ਦਿੱਤਾ ਸੀ ਕਿ ਸ਼ਰਧਾਲੂ ਹੁਣ ਪੰਜਾਬ ਵਾਪਸ ਜਾ ਸਕਦੇ ਹਨ। ਜਿਸ ਤੋਂ ਬਾਅਦ ਸਾਰੇ ਸ਼ਰਧਾਲੂਆਂ ਨੇ ਖ਼ੁਦ ਹੀ ਬੱਸਾਂ ਕਿਰਾਏ ਲਈ ਬੁੱਕ ਕਰਵਾ ਲਈਆਂ ,ਇੱਥੋਂ ਤੱਕ ਕਿ ਡਾਕਟਰੀ ਟੀਮਾਂ ਵਿਚ ਚੈੱਕਅਪ ਲਈ ਬੁਲਾ ਲਈਆਂ ਪਰ ਹੈਰਾਨੀ ਹੋਈ ਕਿ ਉੱਥੋਂ ਦੇ ਮੁੱਖ ਸਕੱਤਰ ਨੇ ਅਚਾਨਕ ਜਵਾਬ ਦੇ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਤੇ ਅਖੀਰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਤੋਂ ਇਲਾਵਾ ਗ੍ਰਹਿ ਮੰਤਰੀ ਨਾਲ ਵੀ ਗੱਲ ਕੀਤੀ ਕਈ ਜਿਸ ਤੋਂ ਬਾਅਦ ਗ੍ਰਹਿ ਮੰਤਰੀ ਵੱਲੋਂ ਸ਼ਰਧਾਲੂਆਂ ਨੂੰ ਵਾਪਸ ਭੇਜਣ ਲਈ ਮੁੱਖ ਮੰਤਰੀ ਮਹਾਰਾਸ਼ਟਰ ਦੇ ਦਫਤਰ ਨੂੰ ਹਦਾਇਤ ਕੀਤੀ ।

ਐਨਕੇ ਸ਼ਰਮਾ ਨੇ ਦੱਸਿਆ ਕਿ ਮਹਾਰਾਸ਼ਟਰ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਪਹਿਲਾਂ ਆਗਿਆ ਦੇਣੀ ਤੇ ਬਾਅਦ ਵਿੱਚ ਮੁੱਕਰ ਜਾਣਾ ਵੀ ਇੱਕ ਵੱਡੀ ਸਾਜ਼ਿਸ਼ ਜਾਪਦੀ ਹੈ ,ਕਿਉਂਕਿ ਪੰਜਾਬ ਦੇ ਮੁੱਖ ਸਕੱਤਰ ਮਹਾਰਾਸ਼ਟਰ ਦੇ ਮੁੱਖ ਸਕੱਤਰ ਦੇ ਬੈਚਮੇਟ ਹਨ ਜਿਸ ਕਾਰਨ ਕੈਪਟਨ ਸਾਹਿਬ ਨੂੰ ਕ੍ਰੈਡਿਟ ਦੇਣ ਲਈ ਉਸਦੇ ਦਰਬਾਰ ਵੱਲੋਂ ਕੀਤੀ ਗਈ ਰਾਜਨੀਤੀ ਕਾਰਨ ਸ਼ਰਧਾਲੂਆਂ ਨੂੰ ਦੋ ਤਿੰਨ -ਦਿਨ ਖੱਜਲ ਵਾਰ ਵਾਧੂ ਹੋਣਾ ਪਿਆ ਹੈ।

Posted By: Jagjit Singh