ਪ੍ਰਕਾਸ਼ ਦਿਹਾੜੇ ਮੌਕੇ ਵਿਧਾਇਕ ਰੰਧਾਵਾ ਨੇ ਗੁਰੂ ਘਰਾਂ ’ਚ ਹਾਜ਼ਰੀ ਭਰੀ
ਪ੍ਰਕਾਸ਼ ਦਿਹਾੜੇ ਮੌਕੇ ਵਿਧਾਇਕ ਰੰਧਾਵਾ ਨੇ ਗੁਰੂ ਘਰਾਂ ’ਚ ਹਾਜ਼ਰੀ ਭਰੀ
Publish Date: Sun, 01 Feb 2026 05:34 PM (IST)
Updated Date: Sun, 01 Feb 2026 05:37 PM (IST)
ਇਕਬਾਲ ਸਿੰਘ, ਪੰਜਾਬੀ ਜਾਗਰਣ, ਡੇਰਾਬੱਸੀ : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਪਵਿੱਤਰ ਮੌਕੇ ’ਤੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਸਰਕਲ ਦੇ ਵੱਖ-ਵੱਖ ਗੁਰੂ ਘਰਾਂ ਜਿਨ੍ਹਾਂ ਵਿਚ ਪਿੰਡ ਬਾਕਰਪੁਰ ਟੈਂਕੀ, ਡੇਰਾ ਜਗਾਧਰੀ, ਮਹਿਮਦਪੁਰ, ਅਮਲਾਲਾ, ਜਨੇਤਪੁਰ, ਡੇਰਾਬੱਸੀ ਪਹਾੜੀ ਗੇਟ, ਭਾਂਖਰਪੁਰ ਵਿਚ ਹਾਜ਼ਰੀ ਭਰੀ ਗਈ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਰੰਧਾਵਾ ਨੇ ਸੰਗਤ ਨਾਲ ਮਿਲ ਬੈਠ ਕੇ ਗੁਰੂ ਰਵਿਦਾਸ ਜੀ ਦੀ ਪਵਿੱਤਰ ਬਾਣੀ ਦਾ ਸਿਮਰਨ ਕੀਤਾ ਅਤੇ ਉਨ੍ਹਾਂ ਵੱਲੋਂ ਦਿੱਤੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਮਹਾਨ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਉਪਦੇਸ਼ ਅੱਜ ਦੇ ਸਮਾਜ ਲਈ ਬਹੁਤ ਹੀ ਪ੍ਰਸੰਗਿਕ ਹਨ, ਜੋ ਸਾਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਪਸੀ ਸਾਂਝ ਅਤੇ ਪ੍ਰੇਮ ਨਾਲ ਜਿਉਣ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਨੇ ਸਮੂਹ ਸੰਗਤ ਨੂੰ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ’ਤੇ ਚਲਣ ਦੀ ਅਪੀਲ ਕੀਤੀ। ਇਸ ਮੌਕੇ ਇਲਾਕੇ ਦੀ ਸੰਗਤ ਅਤੇ ਸਥਾਨਕ ਪ੍ਰਮੁੱਖ ਹਸਤੀਆਂ ਵੱਡੀ ਗਿਣਤੀ ਵਿਚ ਹਾਜ਼ਰ ਰਹੀਆਂ।