ਨਗਰ ਕੌਂਸਲ ਲਾਲੜੂ ਚ ਵਿਧਾਇਕ ਰੰਧਾਵਾ ਨੇ ਕੀਤੀ ਲੋਕ ਮਿਲਣੀ
ਨਗਰ ਕੌਂਸਲ ਲਾਲੜੂ ਚ ਵਿਧਾਇਕ ਰੰਧਾਵਾ ਨੇ ਕੀਤੀ ਲੋਕ ਮਿਲਣੀ
Publish Date: Fri, 21 Nov 2025 06:21 PM (IST)
Updated Date: Fri, 21 Nov 2025 06:22 PM (IST)

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਨਗਰ ਕੌਂਸਲ ਦਫਤਰ ਦੇ ਸ਼ਿਕਾਇਤ ਕੇਂਦਰ ਵਿਚ ਪੁੱਜ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਆਮ ਆਦਮੀ ਪਾਰਟੀ ਦੇ ਨਾਲ-ਨਾਲ ਹੋਰਨਾਂ ਦੇ ਵੀ ਕੰਮ ਨੂੰ ਵਾਚਿਆ । ਉਨਾਂ ਲਾਲੜੂ ਦੇ ਵੱਖ-ਵੱਖ ਵਾਰਡਾਂ ਤੇ ਪਿੰਡਾਂ ਤੋਂ ਆਏ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਕਈਂ ਮਸਲਿਆਂ ਦਾ ਤੁਰੰਤ ਹੱਲ ਕੀਤਾ ਅਤੇ ਬਾਕੀ ਰਹਿੰਦੇ ਕੰਮ ਜਲਦ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਵਿਧਾਇਕ ਰੰਧਾਵਾ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਮੁੱਖ ਤਰਜੀਹ ਲੋਕਾਂ ਦੁਆਰਾ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਨਿਭਾਉਣਾ ਹੈ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ, ਮੈਂ ਆਪਣੇ ਭਾਈਚਾਰੇ ਦੀ ਸੇਵਾ ਕਰਨ ਦੇ ਮੌਕੇ ਲਈ ਧੰਨਵਾਦੀ ਹਾਂ ਅਤੇ ਮੈਂ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਹਰ ਸੰਭਵ ਤਰੀਕੇ ਨਾਲ ਵਚਨਬੱਧ ਹਾਂ। ਵਿਧਾਇਕ ਰੰਧਾਵਾ ਨੇ ਲੋਕਾਂ ਦੇ ਨਿੱਜੀ ਮਸਲਿਆਂ ਤੋਂ ਇਲਾਵਾ ਬੁਨਿਆਦੀ ਢਾਂਚੇ, ਸਿੱਖਿਆ ਅਤੇ ਸਿਹਤ ਸੰਭਾਲ ਵਰਗੇ ਮੁੱਦਿਆਂ ਨੂੰ ਹੱਲ ਕਰਨ ਨੂੰ ਪਹਿਲ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਰੋਜ਼ਾਨਾ ਜਨਤਕ ਸੁਣਵਾਈ ਡੇਰਾਬੱਸੀ ਵਿਧਾਨ ਸਭਾ ਦੇ ਲੋਕਾਂ ਦੀ ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਬਣ ਗਈ ਹੈ। ਵਿਧਾਇਕ ਰੰਧਾਵਾ ਨੂੰ ਉਮੀਦ ਹੈ ਕਿ ਉਸਦੀ ਪਹਿਲਕਦਮੀ ਦੂਜਿਆਂ ਨੂੰ ਉਨ੍ਹਾਂ ਦੇ ਭਾਈਚਾਰਿਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਸਮੱਸਿਆਂ ਦਾ ਹੱਲ ਕਰਵਾਉਣ ਨੂੰ ਪਹਿਲ ਦੇਣਾ ਉਨ੍ਹਾਂ ਦਾ ਮੁੱਖ ਮੰਤਵ ਹੈ । ਉਨ੍ਹਾਂ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਉਹ ਹਲਕੇ ਵਿੱਚ ਰਹਿੰਦੇ ਵਿਕਾਸ ਦੇ ਕੰਮਾਂ ਨੂੰ ਜਲਦ ਪੂਰਾ ਕਰਵਾ ਦੇਣਗੇ ਤਾ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਸਤੀਸ਼ ਰਾਣਾ, ਕੌਸਲਰ ਪਵਨ ਕੁਮਾਰ, ਲੱਕੀ ਬੱਗਾ, ਮਾਸਟਰ ਮੋਹਨ ਸਿੰਘ, ਜੀਵਨ ਰਾਣਾ, ਸੰਦੀਪ ਰਾਣਾ, ਬਲਕਾਰ ਰੰਗੀ ਆਦਿ ਵੀ ਹਾਜ਼ਰ ਸਨ।