ਇਕਬਾਲ ਸਿੰਘ, ਡੇਰਾਬੱਸੀ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਵਿਚ ਲਗਾਤਾਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਹੇਠ ਅੱਜ ਪਿੰਡ ਖੇੜੀ ਜੱਟਾਂ ਵਿਖੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸ ਕਮਿਊਨਿਟੀ ਸੈਂਟਰ ਦਾ ਨਿਰਮਾਣ 25 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ, ਜਿਸ ਨਾਲ ਪਿੰਡ ਦੇ ਲੋਕਾਂ ਨੂੰ ਸਮੇਂ-ਸਮੇਂ ਸਿਰ ਹੋਣ ਵਾਲੇ ਸਮਾਗਮਾਂ ਦੇ ਆਯੋਜਨਾਂ 'ਚ ਕੋਈ ਪਰੇਸ਼ਾਨੀ ਨਹੀਂ ਪੇਸ਼ ਆਇਆ ਕਰੇਗੀ। ਇਸ ਮੌਕੇ ਬੀਡੀਪੀਓ ਰਵਨੀਤ ਕੌਰ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਆਮ ਆਦਮੀ ਪਾਰਟੀ ਦੀ ਟੀਮ ਹਾਜ਼ਰ ਸੀ।

ਇਸ ਮੌਕੇ ਵਿਧਾਇਕ ਕੁਲਜੀਤ ਰੰਧਾਵਾ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪ੍ਰਰਾਥਮਿਕਤਾ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ 'ਚ ਬਿਜਲੀ, ਸੜਕਾਂ, ਪਾਣੀ, ਸਿਹਤ ਅਤੇ ਹੋਰ ਸਾਰੀਆਂ ਮੁੱਢਲੀਆਂ ਸਹੂਲਤਾਂ ਉਪਲਬਧ ਕਰਵਾਉਣ ਲਈ ਕਰੋੜਾਂ ਰੁਪਏ ਦੇ ਵਿਕਾਸ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਖੇੜੀ ਜੱਟਾਂ 'ਚ 25 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਕਮਿਊਨਿਟੀ ਸੈਂਟਰ ਜਨਤਕ ਕੰਮਾਂ 'ਚ ਉਪਯੋਗੀ ਹੋਵੇਗਾ। ਲੋਕਾਂ ਨੂੰ ਇਸ ਦਾ ਲਾਭ ਮਿਲੇਗਾ। ਲੋਕ ਜਨਤਕ ਕੰਮਾਂ ਲਈ ਇਸ ਦੀ ਵਰਤੋਂ ਕਰਨ ਸਕਣਗੇ। ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਵਿਧਾਇਕ ਕੁਲਜੀਤ ਰੰਧਾਵਾ ਦਾ ਸਨਮਾਨ ਕਰਦਿਆਂ ਧੰਨਵਾਦ ਕੀਤਾ।