ਵਿਧਾਇਕ ਰੰਧਾਵਾ ਵੱਲੋਂ ਨਵੇਂ ਟਿਊਬਵੈੱਲ ਦਾ ਉਦਘਾਟਨ
ਵਿਧਾਇਕ ਰੰਧਾਵਾ ਨੇ ਨਵੇਂ ਟਿਊਬਵੈੱਲ ਦਾ ਉਦਘਾਟਨ ਕਰ ਕੰਮ ਦੀ ਕਰਵਾਈ ਸ਼ੁਰੂਆਤ
Publish Date: Mon, 15 Sep 2025 08:56 PM (IST)
Updated Date: Mon, 15 Sep 2025 08:56 PM (IST)

- 81.06 ਲੱਖ ਦੀ ਲਾਗਤ ਨਾਲ ਲੱਗਣਗੇ ਦੋ ਟਿਊਬਵੈੱਲ ਟੀਪੀਐੱਸ ਗਿੱਲ, ਪੰਜਾਬੀ ਜਾਗਰਣ ਜ਼ੀਰਕਪੁਰ : ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਨਗਰ ਕੌਂਸਲ ਦੀ ਹੱਦ ਅੰਦਰ ਪੈਂਦੇ ਵਾਰਡ ਨੰ. 24 ਤੇ 26 ਵਿਚ ਨਵੇਂ ਲੱਗਣ ਵਾਲੇ ਟਿਊਬਵੈੱਲ ਦਾ ਉਦਘਾਟਨ ਕਰ ਕੇ ਕੰਮ ਦੀ ਸ਼ੁਰੂਆਤ ਕਰਵਾਈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਇਹ ਇੱਕ ਉਕਤ ਟਿਊਬਵੈੱਲ ਪ੍ਰਾਜੈਕਟ 40.53 ਲੱਖ ਰੁਪਏ ਦੀ ਲਾਗਤ ਵਾਲੇ ਹਨ ਅਤੇ ਇਹ ਪਿੰਡ ਰਾਮਗੜ੍ਹ ਭੁੱਡਾ ਤੇ ਪਿੰਡ ਦਿਆਲਪੁਰਾ ਵਾਸੀਆਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਹਮੇਸ਼ਾ ਇਹ ਕੋਸ਼ਿਸ਼ ਰਹੇਗੀ ਕਿ ਸ਼ਹਿਰ ਦੇ ਵਸਨੀਕਾਂ ਨੂੰ ਪੀਣਯੋਗ ਸਾਫ਼ ਤੇ ਸ਼ੁੱਧ ਪਾਣੀ, ਸਾਫ਼-ਸੁਥਰਾ ਮਾਹੌਲ ਮਿਲੇ। ਇਸ ਮੌਕੇ ਵਾਰਡ ਵਾਸੀਆਂ ਵੱਲੋਂ ਵਿਧਾਇਕ ਰੰਧਾਵਾ ਦੇ ਦਫ਼ਤਰ ਤਕ ਪਹੁੰਚ ਕਰਨ ਉਪਰੰਤ ਸੋਮਵਾਰ ਨੂੰ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਕੰਮ ਸ਼ੁਰੂ ਹੋਣ ਲਈ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਪਿਛਲੇ ਕਈ ਸਾਲਾਂ ਦੀ ਇਸ ਮੰਗ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਨਗਰ ਕੌਂਸਲ ਲੋਕਾਂ ਤਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣ ਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ ਅਤੇ ਜਿੱਥੇ ਤੁਰੰਤ ਕੰਮ ਦੀ ਜ਼ਰੂਰਤ ਹੈ, ਉੱਥੇ ਬਿਨਾਂ ਦੇਰੀ ਕੀਤੇ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੌਰਾਨ ਅਧਿਕਾਰੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੁੱਚੀ ਆਦਮੀ ਪਾਰਟੀ ਦੀ ਟੀਮ, ਸਥਾਨਕ ਵਸਨੀਕ ਨਗਰ ਕੌਂਸਲ ਦੇ ਅਧਿਕਾਰੀ ਆਦਿ ਹਾਜ਼ਰ ਸਨ।