ਵਿਧਾਇਕ ਰੰਧਾਵਾ ਵੱਲੋਂ ਨਵੇਂ ਟਿਊਬਵੈੱਲ ਦਾ ਉਦਘਾਟਨ
ਵਿਧਾਇਕ ਰੰਧਾਵਾ ਵੱਲੋਂ ਨਵੇਂ ਟਿਊਬਵੈੱਲ ਦਾ ਉਦਘਾਟਨ
Publish Date: Sat, 07 Mar 2026 05:45 PM (IST)
Updated Date: Sun, 08 Mar 2026 04:09 AM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਡੇਰਾਬੱਸੀ ਦੀ ਹੱਦ ਅੰਦਰ ਆਉਂਦੇ ਵਾਰਡ ਨੰ. 6, ਗਰੀਨ ਅਸਟੇਟ ਵਿਚ ਇਲਾਕਾ ਵਾਸੀਆਂ ਨੂੰ ਸਾਫ਼ ਪੀਣਯੋਗ ਪਾਣੀ ਦੀ ਬਿਹਤਰ ਸੁਵਿਧਾ ਮੁਹੱਈਆ ਕਰਵਾਉਣ ਲਈ 40.09 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਿਕਾਸ ਕਾਰਜ ਜ਼ਮੀਨੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਦੇ ਹਰ ਇਲਾਕੇ ਵਿਚ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਨਵੇਂ ਟਿਊਬਵੈੱਲ ਦੇ ਲੱਗਣ ਨਾਲ ਗਰੀਨ ਅਸਟੇਟ ਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਸਾਫ਼ ਪੀਣਯੋਗ ਪਾਣੀ ਦੀ ਵੱਡੀ ਸਹੂਲਤ ਮਿਲੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਲਾਕੇ ਦੇ ਸਮੂਹਿਕ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਦੇਣ ਲਈ ਇਸ ਤਰ੍ਹਾਂ ਦੇ ਵਿਕਾਸ ਕਾਰਜ ਆਗਾਮੀ ਸਮੇਂ ਵਿਚ ਵੀ ਜਾਰੀ ਰਹਿਣਗੇ। ਇਸ ਮੌਕੇ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ, ਬਲਾਕ ਪ੍ਰਧਾਨ, ਪਾਰਟੀ ਦੇ ਆਗੂ ਅਤੇ ਵਰਕਰਾਂ ਤੋਂ ਇਲਾਵਾ ਸਥਾਨਕ ਨਿਵਾਸੀ ਵੀ ਵੱਡੀ ਗਿਣਤੀ ’ਚ ਹਾਜ਼ਰ ਸਨ।