ਵਿਧਾਇਕ ਰੰਧਾਵਾ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਵਿਧਾਇਕ ਰੰਧਾਵਾ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ
Publish Date: Fri, 18 Sep 2026 06:52 PM (IST)
Updated Date: Fri, 18 Sep 2026 06:53 PM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ ਲਾਲੜੂ : ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ੁੱਕਰਵਾਰ ਨੂੰ ਪਿੰਡ ਬੈਰਮਾਜਰਾ ਅਤੇ ਚੰਡਿਆਲਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਪਿੰਡ ਵਾਸੀਆਂ ਅਤੇ ਸਬੰਧਤ ਅਧਿਕਾਰੀਆਂ ਤੋਂ ਇਲਾਵਾ ਪੰਚਾਇਤੀ ਨੁਮਾਇੰਦੇ ਵੀ ਹਾਜ਼ਰ ਰਹੇ। ਪਿੰਡ ਬੈਰਮਾਜਰਾ ਵਿਖੇ ਵਿਧਾਇਕ ਰੰਧਾਵਾ ਨੇ ‘ਰੰਗਲਾ ਪੰਜਾਬ’ ਸਕੀਮ ਅਤੇ 15ਵੇਂ ਵਿੱਤ ਕਮਿਸ਼ਨ ਤਹਿਤ 5 ਲੱਖ ਰੁਪਏ ਦੀ ਲਾਗਤ ਨਾਲ ਡਿਸਪੈਂਸਰੀ ਦੀ ਚਾਰਦੀਵਾਰੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ, ਜਦਕਿ ਪਿੰਡ ਚੰਡਿਆਲਾ ਵਿਖੇ ਇਸੇ ਸਕੀਮ ਤੇ ਕਮਿਸ਼ਨ ਤਹਿਤ 10 ਲੱਖ ਰੁਪਏ ਦੀ ਗਰਾਂਟ ਨਾਲ ਗਲੀਆਂ-ਨਾਲੀਆਂ ਅਤੇ ਸ਼ਮਸ਼ਾਨਘਾਟ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਬੁਨਿਆਦੀ ਢਾਂਚੇ ਨਾਲ ਜੁੜੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਵਿਕਾਸ ਦੀ ਰਫ਼ਤਾਰ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਬੈਰਮਾਜਰਾ ਤੋਂ ਸਰਪੰਚ ਕੁਲਵੰਤ ਕੌਰ, ਬਲਾਕ ਸੰਮਤੀ ਮੈਂਬਰ ਜਸਵਿੰਦਰ ਕੌਰ, ਸੁਰੇਸ਼ ਸਿੰਘ ਸਮੇਤ ਪਿੰਡ ਵਾਸੀ ਅਤੇ ਅਧਿਕਾਰੀ ਹਾਜ਼ਰ ਸਨ। ਚੰਡਿਆਲਾ ਤੋਂ ਸਰਪੰਚ ਦਲਬੀਰ ਸਿੰਘ ਸਮੇਤ ਪਿੰਡ ਵਾਸੀ, ਪਾਰਟੀ ਅਹੁਦੇਦਾਰ ਅਤੇ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।