ਵਿਧਾਇਕ ਰੰਧਾਵਾ ਨੇ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ
ਵਿਧਾਇਕ ਰੰਧਾਵਾ ਨੇ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ,
Publish Date: Fri, 06 Feb 2026 05:06 PM (IST)
Updated Date: Fri, 06 Feb 2026 05:08 PM (IST)

ਤਿੰਨ ਕਰੋੜ 12 ਲੱਖ 78 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੇਗੀ ਸੜਕ ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਪੰਜਾਬ ’ਚ ਸਰਬਪੱਖੀ ਵਿਕਾਸ ਦੇ ਨਾਲ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਤਾਂ ਜੋ ਪੰਜਾਬ ਨੂੰ ਵਿਕਾਸ ਦੇ ਪੱਖੋਂ ਬੁਲੰਦੀਆਂ ਤੇ ਲਿਜਾਇਆ ਜਾ ਸਕੇ। ਇਹ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਆਈਟੀਆਈ ਲਾਲੜੂ ਤੋਂ ਕੌਲੀਮਾਜਰਾ ਤੱਕ ਸੜਕ ਦੇ ਕੰਮ ਦੀ ਸ਼ੁਰੂਆਤ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸੜਕ ਨਗਰ ਕੌਂਸਲ ਲਾਲੜੂ ਵੱਲੋਂ ਲਗਭਗ ਆਉਂਦੇ ਤਿੰਨ ਮਹੀਨਿਆਂ ’ਚ ਬਣਾ ਦਿੱਤੀ ਜਾਵੇਗੀ। ਇਸ ਸੜਕ ’ਤੇ ਤਿੰਨ ਕਰੋੜ 12 ਲੱਖ 78 ਹਜ਼ਾਰ ਰੁਪਏ ਦੀ ਲਾਗਤ ਆਵੇਗੀ, ਜਿਸ ਲਈ ਫੰਡ ਨਗਰ ਕੌਂਸਲ ਲਾਲੜੂ ਵੱਲੋਂ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਖੇਤਰ ਦੇ ਲੋਕਾਂ ਨੂੰ ਵੱਡਾ ਲਾਭ ਹੋਵੇਗਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ਇਹ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਇਸ ਸੜਕ ਨੂੰ ਬਣਾਇਆ ਜਾਵੇ ਤੇ ਅੱਜ ਇਸ ਦੇ ਕੰਮ ਦੀ ਸ਼ੁਰੂਆਤ ਹੋ ਚੁੱਕੀ ਹੈ। ਸੜਕ ਦੇ ਨੀਂਹ ਪੱਥਰ ਦੀ ਸ਼ੁਰੂਆਤ ਸਮੇਂ ਨਗਰ ਕੌਂਸਲ ਪ੍ਰਧਾਨ ਸਤੀਸ਼ ਰਾਣਾ, ਜੀਵਨ ਰਾਣਾ, ਸੁਧੀਰ ਰਾਣਾ, ਸੰਦੀਪ ਰਾਣਾ, ਅਮਨ ਰਾਣਾ, ਕੌਂਸਲਰ ਪਵਨ ਕੁਮਾਰ, ਆਪ ਆਗੂ ਹਰੀ ਚੰਦ ਚਾਂਦਹੇੜੀ, ਭੁਪਿੰਦਰ ਕੁਮਾਰ, ਕੌਂਸਲ ਅਧਿਕਾਰੀ, ਪਾਰਟੀ ਦੇ ਬਲਾਕ ਪ੍ਰਧਾਨ ਸਮੇਤ ਪਾਰਟੀ ਦੀ ਸਮੁੱਚੀ ਟੀਮ ਤੇ ਸਥਾਨਕ ਵਾਰਡ ਵਾਸੀ ਵੀ ਮੌਜੂਦ ਸਨ।