ਵਿਧਾਇਕ ਰੰਧਾਵਾ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ
ਵਿਧਾਇਕ ਰੰਧਾਵਾ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ
Publish Date: Tue, 24 Feb 2026 05:39 PM (IST)
Updated Date: Tue, 24 Feb 2026 05:43 PM (IST)

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਰਾਜੋਮਾਜਰਾ ਵਿਖੇ ਲਗਭਗ 16 ਲੱਖ ਰੁਪਏ ਦੀ ਲਾਗਤ ਨਾਲ ਗੁਰੂ ਘਰ ਨੂੰ ਜਾਣ ਵਾਲੀਆਂ ਗਲੀਆਂ ਦੀ ਨਵੀਂ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਵਿਕਾਸ ਕਾਰਜ ਨਾਲ ਪਿੰਡ ਵਾਸੀਆਂ ਨੂੰ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਪ੍ਰਾਪਤ ਹੋਵੇਗੀ ਅਤੇ ਗੁਰੂ ਘਰ ਤੱਕ ਪਹੁੰਚ ਹੋਰ ਵੀ ਸੁਚੱਜੀ ਬਣੇਗੀ। ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਸਿਰਫ਼ ਧਾਰਮਿਕ ਸਥਾਨ ਹੀ ਨਹੀਂ, ਸਗੋਂ ਸਮਾਜਕ ਏਕਤਾ ਅਤੇ ਸਾਂਝ ਦਾ ਕੇਂਦਰ ਹੁੰਦਾ ਹੈ, ਇਸ ਲਈ ਉੱਥੇ ਤੱਕ ਸਾਫ਼-ਸੁਥਰੀਆਂ ਅਤੇ ਮਜ਼ਬੂਤ ਸੜਕਾਂ ਦੀ ਉਪਲਬੱਧਤਾ ਯਕੀਨੀ ਬਣਾਉਣਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਹ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਹਲਕੇ ਦੇ ਹੋਰ ਪਿੰਡਾਂ ’ਚ ਵੀ ਲਗਾਤਾਰ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਹਰ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਪਿੰਡ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਤੋਂ ਇਲਾਵਾ ਬੀਡੀਪੀਓ ਡੇਰਾਬੱਸੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।