ਵਿਧਾਇਕ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 17ਵੀਂ ਬੱਸ ਰਵਾਨਾ
ਵਿਧਾਇਕ ਰੰਧਾਵਾ ਵੱਲੋਂ ਤੀਰਥ ਯਾਤਰਾ ਯੋਜਨਾ ਤਹਿਤ 17ਵੀਂ ਬੱਸ ਰਵਾਨਾ
Publish Date: Fri, 03 Apr 2026 05:33 PM (IST)
Updated Date: Fri, 03 Apr 2026 05:34 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਡੇਰਾਬੱਸੀ ਦੇ ਮੁਬਾਰਕਪੁਰ ਤੋਂ ਸ਼ਰਧਾਲੂਆਂ ਦੀ ਤੀਜੀ ਅਤੇ ਹਲਕੇ ਦੀ ਕੁੱਲ 17ਵੀਂ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਕ ਵੱਡੀ ਪਹਿਲ ਹੈ। ਉਨ੍ਹਾਂ ਕਿਹਾ ਕਿ ਬਹੁਤ ਖੁਸ਼ੀ ਹੁੰਦੀ ਹੈ, ਜਦੋਂ ਸਾਡੇ ਬਜ਼ੁਰਗ ਮੁਸਕੁਰਾਉਂਦੇ ਚਿਹਰਿਆਂ ਅਤੇ ਭਰਪੂਰ ਸ਼ਰਧਾ ਨਾਲ ਧਾਰਮਿਕ ਯਾਤਰਾ ਲਈ ਰਵਾਨਾ ਹੁੰਦੇ ਹਨ। ਇਹ ਯੋਜਨਾ ਖ਼ਾਸ ਕਰਕੇ ਉਨ੍ਹਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜੋ ਆਪਣੇ ਜੀਵਨ ਵਿਚ ਤੀਰਥ ਯਾਤਰਾ ਕਰਨ ਦੀ ਇੱਛਾ ਰੱਖਦੇ ਹਨ ਪਰ ਸੰਸਾਧਨਾਂ ਦੀ ਘਾਟ ਕਾਰਨ ਨਹੀਂ ਜਾ ਸਕਦੇ। ਵਿਧਾਇਕ ਰੰਧਾਵਾ ਨੇ ਕਿਹਾ ਕਿ ਮਾਨ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅੱਗੇ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ। ਇਸ ਮੌਕੇ ਵੱਡੀ ਗਿਣਤੀ ਵਿਚ ਸਥਾਨਕ ਲੋਕ ਅਤੇ ਆਗੂ ਵੀ ਮੌਜੂਦ ਰਹੇ।