ਵਿਧਾਇਕ ਰੰਧਾਵਾ ਗੁੱਗਾ ਮਾੜੀ ’ਚ ਹੋਏ ਨਤਮਸਤਕ
ਵਿਧਾਇਕ ਰੰਧਾਵਾ ਗੁੱਗਾ ਮਾੜੀ ਵਿਖੇ ਹੋਏ ਨਤਮਸਤਕ, ਸਾਲਾਨਾ ਭੰਡਾਰੇ ਵਿਚ ਕੀਤੀ ਸ਼ਿਰਕਤ
Publish Date: Mon, 30 Mar 2026 07:10 PM (IST)
Updated Date: Mon, 30 Mar 2026 07:12 PM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ ਲਾਲੜੂ : ਲਾਲੜੂ ਦੇ ਮੁੱਖ ਮਾਰਗ ’ਤੇ ਸਥਿਤ ਗੁੱਗਾ ਮਾੜੀ ਵਿਖੇ ਗੁੱਗਾ ਜਾਹਰ ਪੀਰ ਦੀ ਯਾਦ ਵਿਚ ਸਾਲਾਨਾ ਭੰਡਾਰਾ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤ ਨੇ ਸ਼ਿਰਕਤ ਕਰ ਕੇ ਆਪਣੀ ਹਾਜ਼ਰੀ ਲਗਵਾਈ। ਇਸ ਪਾਵਨ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਗੁੱਗਾ ਮਾੜੀ ਵਿਖੇ ਨਤਮਸਤਕ ਹੋ ਕੇ ਅਸੀਸ ਪ੍ਰਾਪਤ ਕਰਨ ਉਪਰੰਤ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਗੁਰੂਆਂ, ਪੀਰਾਂ, ਫਕੀਰਾਂ ਅਤੇ ਮਹਾਨ ਯੋਧਿਆਂ ਦੀ ਧਰਤੀ ਹੈ, ਜਿਨ੍ਹਾਂ ਨੇ ਦੇਸ਼ ਅਤੇ ਕੌਮ ਦੀ ਖਾਤਰ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੀਆਂ ਸ਼ਹਾਦਤਾਂ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਦਰਸਾਏ ਸੱਚ, ਏਕਤਾ ਅਤੇ ਭਾਈਚਾਰੇ ਦੇ ਰਾਹ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਗੁਰੂਆਂ ਅਤੇ ਪੀਰਾਂ ਨੇ ਮਨੁੱਖਤਾ ਨੂੰ ਇਕਜੁੱਟ ਰਹਿਣ, ਆਪਸੀ ਪਿਆਰ ਅਤੇ ਬਿਨਾਂ ਕਿਸੇ ਭੇਦਭਾਵ ਦੇ ਜੀਵਨ ਬਿਤਾਉਣ ਦਾ ਸੰਦੇਸ਼ ਦਿੱਤਾ ਹੈ, ਜਿਸ ਨੂੰ ਅਮਲ ਵਿਚ ਲਿਆਂਦਾ ਜਾਣਾ ਸਮੇਂ ਦੀ ਲੋੜ ਹੈ।