- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਰੰਧਾਵਾ ਵੱਖ-ਵੱਖ ਧਾਰਮਿਕ ਸਮਾਗਮਾਂ ’ਚ ਹੋਏ ਨਤਮਸਤਕ

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪਣੀ ਸਮੁੱਚੀ ਟੀਮ ਸਮੇਤ ਵੱਖ-ਵੱਖ ਪਿੰਡਾਂ ਅਤੇ ਲਾਲੜੂ ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਹ ਪਿੰਡ ਭੁੱਖੜੀ, ਪਿੰਡ ਬੱਲੋਪੁਰ, ਵਾਰਡ ਨੰ. 12 ਲਾਲੜੂ ਅਤੇ ਪਿੰਡ ਰਜਾਪੁਰ ਵਿਖੇ ਨਤਮਸਤਕ ਹੋਏ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੇ ਚਰਨਾਂ ’ਚ ਸੀਸ ਨਿਵਾ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਸੰਗਤਾਂ ਨੂੰ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਰਜਾਪੁਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਮੰਦਰ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਉਣਾ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਸਮਾਨਤਾ, ਆਪਸੀ ਪਿਆਰ, ਸਤਿਕਾਰ ਅਤੇ ਸੇਵਾ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ’ਚੋਂ ਭੇਦਭਾਵ ਨੂੰ ਦੂਰ ਕੀਤਾ ਜਾ ਸਕਦਾ ਹੈ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਲੋਕਾਂ ਨੂੰ ਆਪਸੀ ਸਦਭਾਵਨਾ ਅਤੇ ਏਕਤਾ ਨਾਲ ਰਹਿਣ ਦੀ ਪ੍ਰੇਰਣਾ ਦਿੰਦੇ ਹਨ।