ਵਿਧਾਇਕ ਰੰਧਾਵਾ ਵੱਲੋਂ ਅੰਬੇਡਕਰ ਜਯੰਤੀ ਮੌਕੇ ਸ਼ਮੂਲੀਅਤ
ਵਿਧਾਇਕ ਰੰਧਾਵਾ ਵੱਲੋਂ ਅੰਬੇਡਕਰ ਜਯੰਤੀ ਮੌਕੇ ਸ਼ਮੂਲੀਅਤ
Publish Date: Tue, 14 Apr 2026 07:13 PM (IST)
Updated Date: Wed, 15 Apr 2026 04:13 AM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਵਿਖੇ ਸਥਿਤ ਡਾ. ਬੀ. ਆਰ ਅੰਬੇਡਕਰ ਭਵਨ ਵਿਚ ਸੁਸਾਇਟੀ ਵੱਲੋਂ ਭਾਰਤ ਦੇ ਸੰਵਿਧਾਨ ਦੇ ਰਚੇਤਾ, ਮਹਾਨ ਸਮਾਜ ਸੁਧਾਰਕ ਅਤੇ ਵਿਦਵਾਨ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਮੌਕੇ ਕਰਵਾਏ ਗਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਵਿਚ ਹਾਜ਼ਰੀ ਲਵਾਈ। ਇਸ ਮੌਕੇ ਵਿਧਾਇਕ ਰੰਧਾਵਾ ਨੇ ਅੰਬੇਡਕਰ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੋਚ ਅਤੇ ਸੰਵਿਧਾਨਕ ਮੁੱਲ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਨੇ ਸਮਾਨਤਾ, ਨਿਆਂ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ, ਜਿਸ ’ਤੇ ਚੱਲ ਕੇ ਅਸੀਂ ਇਕ ਮਜ਼ਬੂਤ ਅਤੇ ਸਮਰੱਥ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਡਾ. ਅੰਬੇਡਕਰ ਜੀ ਦੇ ਦਰਸ਼ਨ ਨੂੰ ਅਪਣਾਉਂਦਿਆਂ ਲੋਕ-ਭਲਾਈ ਦੀਆਂ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਬਰਾਬਰੀ ਦੇ ਅਧਿਕਾਰ ਅਤੇ ਮੌਕੇ ਮਿਲ ਸਕਣ। ਇਸ ਦੌਰਾਨ ਇਲਾਕੇ ਦੇ ਮਾਣਯੋਗ ਵਿਅਕਤੀ, ਸੁਸਾਇਟੀ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਰਹੀ।