ਵਿਧਾਇਕ ਰੰਧਾਵਾ ਵੱਲੋਂ ਲਾਲੜੂ ਤੋਂ ਤਿੰਨ ਬੱਸਾਂ ਅੰਮ੍ਰਿਤਸਰ ਲਈ ਰਵਾਨਾ ਵਿਧਾਇਕ ਰੰਧਾਵਾ ਵੱਲੋਂ ਲਾਲੜੂ ਤੋਂ ਤਿੰਨ ਬੱਸਾਂ ਅੰਮ੍ਰਿਤਸਰ ਲਈ ਰਵਾਨਾ
Publish Date: Tue, 22 Sep 2026 05:26 PM (IST)
Updated Date: Wed, 23 Sep 2026 04:03 AM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ ਲਾਲੜੂ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਦੇ ਵਾਰਡ ਨੰ. 7 ਅਤੇ 17 ਤੋਂ ਸੰਗਤਾਂ ਦੀਆਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਯਾਤਰਾ ਦੀ ਸਫਲਤਾ ਅਤੇ ਸੰਗਤਾਂ ਦੀ ਸੁਖਦ ਯਾਤਰਾ ਲਈ ਅਰਦਾਸ ਵੀ ਕੀਤੀ ਗਈ। ਵਾਰਡ ਨੰ. 7 ਤੋਂ 145ਵੀਂ ਬੱਸ, ਜਦਕਿ ਵਾਰਡ ਨੰ. 17 ਤੋਂ 146ਵੀਂ ਅਤੇ 147ਵੀਂ ਬੱਸ ਰਾਹੀਂ ਸੰਗਤਾਂ ਨੂੰ ਅੰਮ੍ਰਿਤਸਰ ਲਈ ਰਵਾਨਾ ਕੀਤਾ ਗਿਆ। ਬੱਸਾਂ ਵਿਚ ਯਾਤਰੀਆਂ ਦੇ ਬੈਠਣ, ਪੀਣ ਵਾਲੇ ਪਾਣੀ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਸੀ। ਯਾਤਰਾ ਨੂੰ ਲੈ ਕੇ ਸੰਗਤਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਨਾਲ ਉਨ੍ਹਾਂ ਦੀ ਯਾਤਰਾ ਨੂੰ ਸੁਵਿਧਾਜਨਕ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੇ ਉਪਰਾਲੇ ਜਾਰੀ ਰੱਖ ਰਹੀ ਹੈ। ਇਸ ਮੌਕੇ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਜ਼ੋਰਾਵਰ ਸਿੰਘ, ਕੌਂਸਲਰ ਪੂਜਾ ਰਾਣੀ, ਬਿਕਰਮ ਸਿੰਘ ਤੇ ਪ੍ਰਦੀਪ ਸਿੰਘ ਮਨੀ ਰੰਗੀ ਸਮੇਤ ਹੋਰ ਆਗੂ ਅਤੇ ਪਤਵੰਤੇ ਹਾਜ਼ਰ ਸਨ।