ਵਿਧਾਇਕ ਰੰਧਾਵਾ ਵੱਲੋਂ ਤਿੰਨ ਹੋਰ ਬੱਸਾਂ ਤੀਰਥ ਸਥਾਨਾਂ ਲਈ ਰਵਾਨਾ
ਵਿਧਾਇਕ ਰੰਧਾਵਾ ਵੱਲੋਂ ਤਿੰਨ ਹੋਰ ਬੱਸਾਂ ਤੀਰਥ ਦਰਸ਼ਨਾਂ ਲਈ ਰਵਾਨਾ
Publish Date: Wed, 16 Sep 2026 06:35 PM (IST)
Updated Date: Thu, 17 Sep 2026 04:03 AM (IST)
ਫਟੋ ਕੈਪਸ਼ਨ : ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। 13ਪੀ ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਸੰਗਤ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਸੁਵਿਧਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ’ ਤਹਿਤ ਬੁੱਧਵਾਰ ਨੂੰ ਲਾਲੜੂ ਹਲਕੇ ਤੋਂ ਤਿੰਨ ਹੋਰ ਬੱਸਾਂ ਤੀਰਥ ਸਥਾਨਾਂ ਲਈ ਰਵਾਨਾ ਕੀਤੀਆਂ ਗਈਆਂ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਬਟੌਲੀ ਤੋਂ 139ਵੀਂ, ਪਿੰਡ ਕੁਰਲੀ ਤੋਂ 140ਵੀਂ ਅਤੇ ਪਿੰਡ ਝਾਰਮੜੀ ਤੋਂ 141ਵੀਂ ਬੱਸ ਨੂੰ ਸੰਗਤ ਸਮੇਤ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਆਸਥਾ ਨਾਲ ਜੁੜੀਆਂ ਸੰਗਤਾਂ ਲਈ ਇਹ ਯੋਜਨਾ ਇਕ ਸੁਵਿਧਾਜਨਕ ਯਾਤਰਾ ਸੇਵਾ ਵਜੋਂ ਚਲਾਈ ਜਾ ਰਹੀ ਹੈ, ਜਿਸ ਰਾਹੀਂ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਯਾਤਰਾ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਤੀਰਥ ਯਾਤਰਾ ’ਤੇ ਜਾ ਰਹੀਆਂ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਸੰਗਤ ਵਿਚ ਯਾਤਰਾ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਧੰਨਵਾਦ ਪ੍ਰਗਟ ਕੀਤਾ ਗਿਆ।