ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਹਲਕਾ ਵਿਧਾਇਕ ਤੇ ਸਾਬਕਾ ਕੈਬਿਨਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਲਾਂਡਰਾਂ ਅਤੇ ਨਿਊ ਲਾਂਡਰਾਂ ਦੀਆਂ ਪੰਚਾਇਤਾਂ ਨੂੰ ਗਰਾਂਟਾਂ ਦੇ ਚੈੱਕ ਸੌਂਪੇ ਤੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਦੇ ਸਿਆਸੀ ਸਕੱਤਰ ਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਵਿਧਾਇਕ ਸਿੱਧੂ ਨੇ ਪਿੰਡ ਨਿਊਂ ਲਾਂਡਰਾਂ ਦੀ ਪੰਚਾਇਤ ਨੂੰ 14 ਲੱਖ ਰੁਪਏ ਦੀ ਗਰਾਂਟ ਦਿੱਤੀ, ਜਿਸ 'ਚੋਂ 9 ਲੱਖ ਰੁਪਏ ਨਾਲ ਆਂਗਨਵਾੜੀ ਸੈਂਟਰ ਦੀ ਉਸਾਰੀ ਅਤੇ 5 ਲੱਖ ਰੁਪਏ ਨਾਲ ਗੰਦੇ ਪਾਣੀ ਦਾ ਨਿਕਾਸੀ ਨਾਲਾ ਬਣਾਇਆ ਜਾਵੇਗਾ।

ਇਸ ਤੋਂ ਇਲਾਵਾ ਪਿੰਡ ਲਾਂਡਰਾਂ ਦੀ ਪੰਚਾਇਤ ਨੂੰ ਗਲੀਆਂ-ਨਾਲੀਆਂ ਤੇ ਗੰਦੇ ਪਾਣੀ ਦੀ ਨਿਕਾਸੀ ਲਈ 10 ਲੱਖ ਰੁਪਏ ਦੀ ਗ੍ਾਂਟ ਜਾਰੀ ਕੀਤੀ। ਇਸ ਮੌਕੇ ਵਿਧਾਇਕ ਸਿੱਧੂ ਨੇ ਪੰਜਾਬ ਸਰਕਾਰ ਦੀਆਂ ਪ੍ਰਰਾਪਤੀਆਂ ਬਾਰੇ ਵੀ ਲੋਕਾਂ ਨੂੰ ਜਾਣੂੰ ਕਰਵਾਇਆ।

ਇਸ ਮੌਕੇ ਠੇਕੇਦਾਰ ਮੋਹਨ ਸਿੰਘ ਬਠਲਾਣਾ ਵਾਈਸ ਚੇਅਰਮੈਨ ਲੇਬਰਫੈਡ ਪੰਜਾਬ, ਮਨਜੀਤ ਸਿੰਘ ਤੰਗੌਰੀ ਵਾਈਸ ਚੇਅਰਮੈਨ ਬਲਾਕ ਸੰਮਤੀ ਖਰੜ, ਹਰਚਰਨ ਸਿੰਘ ਗਿੱਲ ਸਰਪੰਚ ਲਾਂਡਰਾਂ, ਸਤਵੰਤ ਕੌਰ ਲਾਂਡਰਾਂ ਮੈਂਬਰ ਬਲਾਕ ਸੰਮਤੀ, ਮਨਦੀਪ ਕੌਰ ਸਰਪੰਚ ਨਿਊ ਲਾਂਡਰਾਂ, ਗੁਰਵਿੰਦਰ ਸਿੰਘ ਬੜੀ, ਸੁਖਵੰਤ ਸਿੰਘ ਪੰਚ, ਜਗਤਾਰ ਸਿੰਘ ਪੰਚ, ਨਛੱਤਰ ਕੌਰ ਪੰਚ, ਭੁਪਿੰਦਰ ਸਿੰਘ ਪੰਚ, ਗੁਰਮੀਤ ਸਿੰਘ, ਗੁਰਮੁਖ ਸਿੰਘ ਸਾਬਕਾ ਸਰਪੰਚ, ਰਘਬੀਰ ਸਿੰਘ, ਮੇਵਾ ਸਿੰਘ ਆਦਿ ਹਾਜ਼ਰ ਸਨ।