- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਵਿਕਾਸ, ਧਾਰਮਿਕ ਆਸਥਾ, ਇਤਿਹਾਸਕ ਵਿਰਾਸਤ ਅਤੇ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮਹਾਰਾਜਾ ਅੱਜ ਸਰੋਵਰ ਨੂੰ ਵਿਕਸਤ ਕਰਨ ਦੇ ਲਗਪਗ 40 ਸਾਲ ਪੁਰਾਣੇ ਇਸ ਸੁਪਨੇ ਦਾ ਸਾਕਾਰ ਹੋਣਾ ਪੰਜਾਬ ਲਈ ਇਕ ਵੱਡੀ ਉਪਲਬਧੀ ਹੈ ਅਤੇ ਇਸ ਨਾਲ ਖੇਤਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।

ਪੰਜਾਬੀ ਜਾਗਰਣ ਬਿਊਰੋ,ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ। ਇਸ ਦੀ ਤਾਜ਼ਾ ਮਿਸਾਲ ਮਹਾਰਾਜਾ ਅੱਜ ਸਰੋਵਰ ਦੇ ਵਿਕਾਸ ਲਈ ਕੇਂਦਰ ਸਰਕਾਰ ਵੱਲੋਂ 93.94 ਕਰੋੜ ਰੁਪਏ ਦੀ ਮਨਜ਼ੂਰੀ ਹੈ।
ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਵਿਕਾਸ, ਧਾਰਮਿਕ ਆਸਥਾ, ਇਤਿਹਾਸਕ ਵਿਰਾਸਤ ਅਤੇ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮਹਾਰਾਜਾ ਅੱਜ ਸਰੋਵਰ ਨੂੰ ਵਿਕਸਤ ਕਰਨ ਦੇ ਲਗਪਗ 40 ਸਾਲ ਪੁਰਾਣੇ ਇਸ ਸੁਪਨੇ ਦਾ ਸਾਕਾਰ ਹੋਣਾ ਪੰਜਾਬ ਲਈ ਇਕ ਵੱਡੀ ਉਪਲਬਧੀ ਹੈ ਅਤੇ ਇਸ ਨਾਲ ਖੇਤਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।
ਢਿੱਲੋਂ ਨੇ ਕਿਹਾ ਕਿ ਮਹਾਰਾਜਾ ਅੱਜ ਸਰੋਵਰ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਯੋਜਨਾ ਨਾਲ ਪੰਜਾਬ ਵਿਚ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਨਾਲ ਪੰਜਾਬ ਦੇ ਪ੍ਰਵੇਸ਼ ਦੁਆਰ ਵਜੋਂ ਇਸ ਖੇਤਰ ਦੀ ਪਛਾਣ ਹੋਰ ਮਜ਼ਬੂਤ ਹੋਵੇਗੀ ਅਤੇ ਇੱਥੇ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਵਿਚ ਵੀ ਵਾਧਾ ਹੋਣ ਦੀ ਉਮੀਦ ਹੈ।
ਪੰਜਾਬ ਭਾਜਪਾ ਪ੍ਰਧਾਨ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸਰੋਵਰ ਦੇ ਕਿਨਾਰੇ ਸ੍ਰੀਰਾਮ ਮੰਦਰ ਦਾ ਸ਼ਾਨਦਾਰ ਮਾਡਲ ਵੀ ਵਿਕਸਤ ਕੀਤਾ ਜਾ ਰਿਹਾ ਹੈ। ਇਸ ਨਾਲ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹ ਮਿਲੇਗਾ ਅਤੇ ਸਥਾਨਕ ਲੋਕਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਪਹਿਲ ਪੰਜਾਬ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਸੂਬੇ ਦੀ ਆਰਥਿਕ ਤਰੱਕੀ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਵੇਗੀ।