ਅਕਾਲੀ ਉਮੀਦਵਾਰ ਪ੍ਰੀਤਮ ਸਿੰਘ ਦੇ ਹੱਕ ਚੋਣ ਪ੍ਰਚਾਰ
ਮੁਹਾਲੀ ਨਗਰ ਨਿਗਮ ਚੋਣਾਂ: ਅਕਾਲੀ ਉਮੀਦਵਾਰ ਪ੍ਰੀਤਮ ਸਿੰਘ ਦੇ ਹੱਕ ਚੋਣ ਪ੍ਰਚਾਰ
Publish Date: Mon, 18 May 2026 09:54 PM (IST)
Updated Date: Mon, 18 May 2026 09:57 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਨੇ ਮੁਹਾਲੀ ਫੇਜ਼-1 ਤੋਂ ਅਕਾਲੀ ਦਲ ਦੇ ਉਮੀਦਵਾਰ ਅਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਦੇ ਸਾਬਕਾ ਪ੍ਰਧਾਨ ਪ੍ਰੀਤਮ ਸਿੰਘ ਦੇ ਹੱਕ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਚੋਣ ਮੁਹਿੰਮ ਦੌਰਾਨ ਉਨ੍ਹਾਂ ਨੂੰ ਸ਼ਹਿਰ ਵਾਸੀਆਂ ਦਾ ਸਮਰਥਨ ਮਿਲ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪ੍ਰੀਤਮ ਸਿੰਘ ਧਾਰਮਿਕ ਬਿਰਤੀ ਵਾਲੇ ਅਤੇ ਸਾਊ, ਦਰਵੇਸ਼ ਅਤੇ ਬੇਹੱਦ ਮਿਹਨਤੀ ਇਨਸਾਨ ਹਨ, ਜਿਨ੍ਹਾਂ ਨੇ ਹਮੇਸ਼ਾ ਇਲਾਕੇ ਦੀ ਚੜ੍ਹਦੀ ਕਲਾ ਅਤੇ ਧਾਰਮਿਕ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪ੍ਰੀਤਮ ਸਿੰਘ ਦੀ ਚੋਣ ਮੁਹਿੰਮ ਨੂੰ ਮਿਲ ਰਹੇ ਹੁੰਗਾਰੇ ਨੂੰ ਦੇਖਦਿਆਂ ਉਨ੍ਹਾਂ ਦੇ ਸਮਰਥਕਾਂ ਅਤੇ ਅਕਾਲੀ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੂਰੇ ਸ਼ਹਿਰ ਵਿਚ ਅਕਾਲੀ ਦਲ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਅਤੇ ਚੋਣ ਨਤੀਜੇ ਵੀ ਵਧੀਆਂ ਹੋਣਗੇ।