ਮੁਹਾਲੀ ਨਿਗਮ ਚੋਣਾਂ: ਕਾਂਗਰਸ ਅੱਜ ਜਾਰੀ ਕਰੇਗੀ ਉਮੀਦਵਾਰਾਂ ਦੀ ਸੂਚੀ, 50 ਵਾਰਡਾਂ ਲਈ ਨਾਂ ਤੈਅ
ਬੈਂਸ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਵਿੱਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਨਿਗਮ ਚੋਣਾਂ ਲੜੀਆਂ ਜਾਣਗੀਆਂ।
Publish Date: Thu, 14 May 2026 11:52 AM (IST)
Updated Date: Thu, 14 May 2026 11:53 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਸਿਰਫ਼ ਦੋ ਦਿਨ ਬਾਕੀ ਹਨ। ਕਾਂਗਰਸ ਪਾਰਟੀ ਅੱਜ ਬਾਅਦ ਦੁਪਹਿਰ ਜਾਂ ਸ਼ਾਮ ਤੱਕ ਮੁਹਾਲੀ ਦੇ 50 ਵਾਰਡਾਂ ਲਈ ਸਾਰੇ ਉਮੀਦਵਾਰਾਂ ਦੀ ਸੂਚੀ ਕਰ ਸਕਦੀ ਹੈ।
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ 'ਪੰਜਾਬੀ ਜਾਗਰਣ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਮੁਹਾਲੀ ਨਿਗਮ ਦੀਆਂ ਚੋਣਾਂ ਲਈ ਮੁਹਾਲੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗਾਂ ਕਰਕੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਉਤੇ ਲੰਬੀ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲਗਭਗ ਸਾਰੇ ਉਮੀਦਵਾਰਾਂ ਦੀ ਚੋਣ ਕਰ ਲਈ ਗਈ ਹੈ। ਅੱਜ ਬਾਅਦ ਦੁਪਹਿਰ ਜਾਂ ਸ਼ਾਮ ਤੱਕ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਬੈਂਸ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਵਿੱਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਨਿਗਮ ਚੋਣਾਂ ਲੜੀਆਂ ਜਾਣਗੀਆਂ।