ਸਨੈਚਿੰਗ ਮਾਮਲੇ ’ਚ ਤਿੰਨ ਮੁਲਜ਼ਮ ਗ੍ਰਿਫ਼ਤਾਰ
ਸਨੈਚਿੰਗ ਮਾਮਲੇ ਵਿਚ ਮੁਹਾਲੀ ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫ਼ਤਾਰ
Publish Date: Sun, 25 Jan 2026 08:48 PM (IST)
Updated Date: Sun, 25 Jan 2026 08:52 PM (IST)

ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਇਥੋਂ ਦੇ ਫੇਜ਼-8 ਥਾਣੇ ਵਿਚ ਦਰਜ ਸਨੈਚਿੰਗ ਮਾਮਲੇ ਵਿਚ ਮੁਹਾਲੀ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸੋਨੇ ਦੀ ਵਾਲ਼ੀਆਂ ਅਤੇ ਵਾਰਦਾਤ ਵਿਚ ਵਰਤੀਆਂ ਗਈਆਂ ਦੋ ਮੋਟਰਸਾਈਕਲਾਂ ਬਰਾਮਦ ਕੀਤੀਆਂ ਹਨ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ ਅਤੇ ਦਿਲਬਾਰ ਸਿੰਘ ਵਜੋਂ ਹੋਈ ਹੈ, ਜੋ ਤਿੰਨੇ ਮੁਹਾਲੀ ਦੇ ਰਹਿਣ ਵਾਲੇ ਹਨ। ਪੁਲਿਸ ਮੁਤਾਬਿਕ ਇਹ ਘਟਨਾ 17 ਜਨਵਰੀ ਨੂੰ ਵਾਪਰੀ ਸੀ। ਪੀੜਤ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਫੇਜ਼-8 ਵਿਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਪੁਲਿਸ ਨੇ ਪਹਿਲਾਂ ਹਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਇਸ ਉਪਰੰਤ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਗੁਰਪ੍ਰੀਤ ਸਿੰਘ ਅਤੇ ਦਿਲਬਾਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਸਨੈਚਿੰਗ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਗੱਲ ਕਬੂਲ ਕੀਤੀ। ਉਨ੍ਹਾਂ ਦੇ ਕਬਜ਼ੇ ਵਿਚੋਂ ਲੁੱਟੇ ਹੋਏ ਸੋਨੇ ਦੀ ਵਾਲ਼ੀਆਂ ਬਰਾਮਦ ਕੀਤੀਆਂ ਗਈਆਂ ਅਤੇ ਵਾਰਦਾਤ ਵਿਚ ਵਰਤੀਆਂ ਦੋ ਮੋਟਰਸਾਈਕਲਾਂ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਖ਼ਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਸ ਨਾਲ ਉਨ੍ਹਾਂ ਦੀ ਪੁਰਾਣੀ ਅਪਰਾਧਿਕ ਪਿਛੋਕੜ ਸਾਹਮਣੇ ਆਉਂਦੀ ਹੈ।