ਮੋਹਾਲੀ ਪੁਲਿਸ ਦੀ ਵੱਡੀ ਸਫਲਤਾ, ਹੈਰੋਇਨ ਕੇਸ 'ਚ ਲੰਮੇ ਸਮੇਂ ਤੋਂ ਭਗੌੜਾ ਚੱਲ ਰਿਹਾ ਦੋਸ਼ੀ ਕਾਬੂ
ਥਾਣਾ ਫੇਸ-1 ਮੋਹਾਲੀ ਦੇ ਮੁੱਖ ਅਫਸਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਸ਼ੇਸ਼ ਯਤਨਾਂ ਸਦਕਾ, ਉਕਤ ਭਗੌੜੇ ਦੋਸ਼ੀ ਨੂੰ ਮਿਤੀ 24.11.2025 ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ। ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ।
Publish Date: Wed, 26 Nov 2025 01:22 PM (IST)
Updated Date: Wed, 26 Nov 2025 01:25 PM (IST)
ਜੀ ਐੱਸ ਸੰਧੂ, ਐਸਏਐਸ ਨਗਰ : ਜ਼ਿਲ੍ਹਾ ਐਸਏਐਸ ਨਗਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਪੁਰਾਣੇ ਐਨਡੀਪੀਐਸ ਐਕਟ ਦੇ ਮਾਮਲੇ 'ਚ ਲੰਮੇ ਸਮੇਂ ਤੋਂ ਭਗੌੜੇ ਚੱਲ ਰਹੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਕਪਤਾਨ (ਜਾਂਚ) ਜ਼ਿਲ੍ਹਾ ਐਸ.ਏ.ਐਸ ਨਗਰ, ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ) ਅਤੇ ਨਵੀਨਪਾਲ ਸਿੰਘ ਲਹਿਲ ਪੀਪੀਏੱਸ ਉਪ ਕਪਤਾਨ ਪੁਲਿਸ (ਸਪੈਸ਼ਲ ਕਰਾਈਮ) ਦੀ ਨਿਗਰਾਨੀ ਹੇਠ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਮੁੱਕਦਮਾ ਨੰਬਰ 199 ਮਿਤੀ 18.09.2019 ਅ/ਧ 21-61-85 ਐਨਡੀਪੀਐਸ ਐਕਟ ਥਾਣਾ ਫੇਸ-1 ਮੋਹਾਲੀ ਵਿੱਚ, ਜਿਸ ਵਿੱਚ 20 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਸੀ, ਦੋਸ਼ੀ ਹਰਮਨਦੀਪ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਸੋਹਾਲੀ ਤਹਿਸੀਲ ਖਰੜ ਜ਼ਿਲ੍ਹਾ ਐਸ.ਏ.ਐਸ ਨਗਰ, ਲੰਬੇ ਸਮੇਂ ਤੋਂ ਭਗੌੜਾ ਚੱਲਿਆ ਆ ਰਿਹਾ ਸੀ।
ਥਾਣਾ ਫੇਸ-1 ਮੋਹਾਲੀ ਦੇ ਮੁੱਖ ਅਫਸਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਸ਼ੇਸ਼ ਯਤਨਾਂ ਸਦਕਾ, ਉਕਤ ਭਗੌੜੇ ਦੋਸ਼ੀ ਨੂੰ ਮਿਤੀ 24.11.2025 ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ। ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ।
SSP ਵੱਲੋਂ ਸਖ਼ਤ ਕਾਰਵਾਈ ਦੇ ਨਿਰਦੇਸ਼
ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਵਿੱਖ ਵਿਚ ਵੀ ਪੀਓਜ਼ (Proclaimed Offenders) ਨੂੰ ਗ੍ਰਿਫਤਾਰ/ਟਰੇਸ ਕਰਨ ਦੀ ਮੁਹਿੰਮ ਜਾਰੀ ਰੱਖੀ ਜਾਵੇਗੀ। ਐਸਐਸਪੀ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਅਪਰਾਧੀਆਂ ਨਾਲ ਕਾਨੂੰਨ ਅਨੁਸਾਰ ਸਖਤੀ ਨਾਲ ਨਜਿੱਠਿਆ ਜਾਵੇਗਾ ਤਾਂ ਜੋ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾ ਸਕੇ।