- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ ਦੀ ਜਾਂਚ ਦੇ ਸਬੰਧ ’ਚ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਜਾਂਚ ਏਜੰਸੀ ਵੱਲੋਂ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ ਦੀ ਜਾਂਚ ਦੇ ਸਬੰਧ ’ਚ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਜਾਂਚ ਏਜੰਸੀ ਵੱਲੋਂ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।ਅਧਿਕਾਰਤ ਸੂਤਰਾਂ ਅਨੁਸਾਰ, ਈਡੀ ਵੱਲੋਂ ਪੰਜਾਬ ਦੇ ਪ੍ਰਮੁੱਖ ਸਕੱਤਰ (ਵਿੱਤ) ਨੂੰ ਵੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਪੁੱਛਗਿੱਛ ਲਈ ਅਜਿਹਾ ਹੀ ਸੰਮਨ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕੇਏਪੀ ਸਿਨਹਾ 1992-ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) ਅਧਿਕਾਰੀ ਹਨ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਂਚ ਏਜੰਸੀ ਦੀ ਇਹ ਕਾਰਵਾਈ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਸਬੰਧਤ ਇਕ ਮਾਮਲੇ ਦੀ ਚੱਲ ਰਹੀ ਜਾਂਚ ਦਾ ਹਿੱਸਾ ਹੈ।