- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 29.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਵੱਧ ਰਿਹਾ। ਅੱਜ ਤੋਂ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਵੀ ਖੁੱਲ ਰਹੇ ਹਨ। ਅਜਿਹੇ ਵਿਚ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਵਾਧੂ ਸਾਵਧਾਨੀ ਵਰਤਣ ਦੀ ਲੋੜ ਹੋਵੇਗੀ।

ਤਰੁਣ ਭਜਨੀ, ਪੰਜਾਬੀ ਜਾਗਰਣ ਚੰਡੀਗੜ੍ਹ : ਤਿੱਖੀ ਗਰਮੀ ਤੇ ਉਮਸ ਤੋਂ ਪਰੇਸ਼ਾਨ ਸ਼ਹਿਰ ਵਾਸੀਆਂ ਦਾ ਇੰਤਜ਼ਾਰ ਹੁਣ ਖ਼ਤਮ ਹੋਣ ਵਾਲਾ ਹੈ। ਅੱਜ ਤੋਂ ਸ਼ਹਿਰ 'ਚ ਮੌਨਸੂਨ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਅਤੇ ਭਲਕੇ ਹਲਕੇ ਮੀਂਹ ਦੀ ਸੰਭਾਵਨਾ ਹੈ, ਜਦਕਿ 3 ਅਤੇ 4 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਤੋਂ ਇਲਾਵਾ 5 ਅਤੇ 6 ਜੁਲਾਈ ਨੂੰ ਵੀ ਮੀਂਹ ਪੈਣ ਦੇ ਆਸਾਰ ਹਨ। ਇਸ ਦੌਰਾਨ ਗਰਜ-ਚਮਕ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਮੰਗਲਵਾਰ ਨੂੰ ਸਾਰਾ ਦਿਨ ਅਸਮਾਨ 'ਚ ਬੱਦਲ ਛਾਏ ਰਹੇ, ਜਿਸ ਕਾਰਨ ਲੋਕਾਂ ਨੂੰ ਮੀਂਹ ਦੀ ਉਮੀਦ ਸੀ, ਪਰ ਇਕ ਬੂੰਦ ਵੀ ਨਹੀਂ ਵਰਸੀ। ਬੱਦਲਾਂ ਦੇ ਬਾਵਜੂਦ ਉਮਸ ਵਿਚ ਕੋਈ ਕਮੀ ਨਹੀਂ ਆਈ ਅਤੇ ਲੋਕ ਪੂਰਾ ਦਿਨ ਪਸੀਨੇ ਨਾਲ ਬੇਹਾਲ ਰਹੇ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 29.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਵੱਧ ਰਿਹਾ।
ਅੱਜ ਤੋਂ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਵੀ ਖੁੱਲ੍ਹ ਰਹੇ ਹਨ। ਅਜਿਹੇ ਵਿਚ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਵਾਧੂ ਸਾਵਧਾਨੀ ਵਰਤਣ ਦੀ ਲੋੜ ਹੋਵੇਗੀ। ਮੀਂਹ ਦੌਰਾਨ ਜਲਭਰਾਅ, ਫਿਸਲਣ ਅਤੇ ਟ੍ਰੈਫਿਕ ਜਾਮ ਵਰਗੀਆਂ ਸਮੱਸਿਆਵਾਂ ਸਾਹਮਣੇ ਆ ਸਕਦੀਆਂ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਬਿਜਲੀ ਚਮਕਣ ਸਮੇਂ ਖੁੱਲ੍ਹੀਆਂ ਥਾਵਾਂ ਅਤੇ ਦਰੱਖਤਾਂ ਹੇਠਾਂ ਖੜ੍ਹੇ ਨਾ ਹੋਣ ਦੀ ਸਲਾਹ ਦਿੱਤੀ ਹੈ।
ਲਗਾਤਾਰ ਮੀਂਹ ਪੈਣ ਨਾਲ ਤਾਪਮਾਨ ਵਿਚ ਗਿਰਾਵਟ ਆਵੇਗੀ ਅਤੇ ਉਮਸ ਤੋਂ ਰਾਹਤ ਮਿਲੇਗੀ। ਹਾਲਾਂਕਿ ਭਾਰੀ ਮੀਂਹ ਵਾਲੇ ਦਿਨਾਂ ਵਿਚ ਰੋਜ਼ਾਨਾ ਦੇ ਕੰਮਕਾਜ ਅਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਘਰ ਤੋਂ ਨਿਕਲਣ ਤੋਂ ਪਹਿਲਾਂ ਮੌਸਮ ਦੀ ਤਾਜ਼ਾ ਜਾਣਕਾਰੀ ਜ਼ਰੂਰ ਵੇਖੋ ਅਤੇ ਲੋੜੀਂਦੀਆਂ ਸਾਵਧਾਨੀਆਂ ਅਪਣਾਓ।