- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਕਾਂਗਰਸ ਭਵਨ ਦੇ ਬਾਹਰ ਕਰਵਾਏ ਗਏ ਇਸ ਪ੍ਰਦਰਸ਼ਨ ਵਿਚ ਸੂਬੇ ਭਰ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਪਹੁੰਚੇ ਸਨ। ਕਾਂਗਰਸ ਨੇ ਸੂਬੇ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ, ਮੁਲਾਜ਼ਮਾਂ ਨਾਲ ਜੁੜੇ ਮੁੱਦਿਆਂ, ਮਹਿੰਗਾਈ ਭੱਤੇ (ਡੀਏ), ਪੁਰਾਣੀ ਪੈਨਸ਼ਨ ਸਕੀਮ (ਓਪੀਐੱਸ) ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜਤਾਇਆ।

ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ : ਪੰਜਾਬ ਸਰਕਾਰ ਖ਼ਿਲਾਫ਼ ਮੰਗਲਵਾਰ ਨੂੰ ਚੰਡੀਗੜ੍ਹ ਵਿਚ ਪੰਜਾਬ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਜੰਮ ਕੇ ਹੰਗਾਮਾ ਹੋਇਆ। ਮੁੱਖ ਮੰਤਰੀ ਰਿਹਾਇਸ਼ ਵੱਲ ਵਧ ਰਹੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨ੍ਹਾਂ ਦੇ ਨਾਲ 100 ਤੋਂ ਵੱਧ ਕਾਂਗਰਸੀ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਪੁਲਿਸ ਸਾਰਿਆਂ ਨੂੰ ਬੱਸਾਂ ਵਿਚ ਬਿਠਾ ਕੇ ਸੈਕਟਰ-11 ਥਾਣੇ ਲੈ ਗਈ।
ਪੰਜਾਬ ਕਾਂਗਰਸ ਭਵਨ ਦੇ ਬਾਹਰ ਕਰਵਾਏ ਗਏ ਇਸ ਪ੍ਰਦਰਸ਼ਨ ਵਿਚ ਸੂਬੇ ਭਰ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਪਹੁੰਚੇ ਸਨ। ਕਾਂਗਰਸ ਨੇ ਸੂਬੇ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ, ਮੁਲਾਜ਼ਮਾਂ ਨਾਲ ਜੁੜੇ ਮੁੱਦਿਆਂ, ਮਹਿੰਗਾਈ ਭੱਤੇ (ਡੀਏ), ਪੁਰਾਣੀ ਪੈਨਸ਼ਨ ਸਕੀਮ (ਓਪੀਐੱਸ) ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜਤਾਇਆ।
ਪ੍ਰਦਰਸ਼ਨ ਤੋਂ ਬਾਅਦ ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਕਾਂਗਰਸ ਭਵਨ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੂਚ ਕਰਨ ਦਾ ਫੈਸਲਾ ਕੀਤਾ। ਪੁਲਿਸ ਨੇ ਸੈਕਟਰ-11/15 ਚੌਕ ਨੇੜੇ ਬੈਰੀਕੇਡਿੰਗ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਦਿੱਤਾ। ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਵਰਕਰਾਂ ਵਿਚ ਧੱਕਾ-ਮੁੱਕੀ ਅਤੇ ਝੜਪ ਹੋ ਗਈ।
ਸਥਿਤੀ ਨੂੰ ਕਾਬੂ ਕਰਨ ਲਈ ਚੰਡੀਗੜ੍ਹ ਪੁਲਿਸ ਨੂੰ ਵਾਟਰ ਕੈਨਨ ਦੀ ਵਰਤੋਂ ਕਰਨੀ ਪਈ। ਝੜਪ ਦੌਰਾਨ ਕੁਝ ਕਾਂਗਰਸੀ ਸਮਰਥਕਾਂ ਦੇ ਮਾਮੂਲੀ ਤੌਰ ’ਤੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ। ਕਾਂਗਰਸ ਵੱਲੋਂ ਇਕ ਵਰਕਰ ਦੀ ਅੱਖ ’ਤੇ ਸੱਟ ਲੱਗਣ ਦੀ ਗੱਲ ਵੀ ਕਹੀ ਗਈ। ਇਸ ਤੋਂ ਬਾਅਦ ਪੁਲਿਸ ਨੇ ਰਾਜਾ ਵੜਿੰਗ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਨੂੰ ਹਿਰਾਸਤ ਵਿਚ ਲੈ ਲਿਆ।
ਪੁਲਿਸ ਕਾਰਵਾਈ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੂੰ ਬੱਸਾਂ ਵਿਚ ਬਿਠਾ ਕੇ ਸੈਕਟਰ-11 ਥਾਣੇ ਲਿਜਾਇਆ ਗਿਆ। ਪ੍ਰਦਰਸ਼ਨ ਕਾਰਨ ਇਲਾਕੇ ਵਿਚ ਕੁਝ ਸਮੇਂ ਲਈ ਤਣਾਅਪੂਰਨ ਸਥਿਤੀ ਬਣੀ ਰਹੀ ਅਤੇ ਪੁਲਿਸ ਨੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ।