- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ। ਵੱਖ-ਵੱਖ ਵਰਗਾਂ ਦੇ ਲੋਕਾਂ ਦਾ ਪਾਰਟੀ ਨਾਲ ਜੁੜਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਹੋ ਰਹੇ ਵਿਕਾਸ ਕਾਰਜਾਂ ਅਤੇ ਭਾਜਪਾ ਦੀਆਂ ਲੋਕ-ਭਲਾਈ ਨੀਤੀਆਂ ਵਿਚ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਸਬੂਤ ਹੈ।

ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ: ਲਹਿਰਾਗਾਗਾ ਖੇਤਰ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਸਿਆਸੀ ਮਜ਼ਬੂਤੀ ਮਿਲੀ ਜਦੋਂ ਪਟਿਆਲਾ, ਮਾਨਸਾ, ਸੰਗਰੂਰ, ਪਾਤੜਾਂ ਅਤੇ ਲਹਿਰਾਗਾਗਾ ਨਾਲ ਸਬੰਧਤ ਤਿੰਨ ਦਰਜਨ ਤੋਂ ਵੱਧ ਲੋਕ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋ ਗਏ। ਇਨ੍ਹਾਂ ਵਿਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ ਵਰਕਰਾਂ ਤੋਂ ਇਲਾਵਾ ਸਮਾਜ ਸੇਵੀ, ਕਾਰੋਬਾਰੀ, ਕਿਸਾਨ, ਠੇਕੇਦਾਰ, ਸਾਬਕਾ ਸੈਨਿਕ ਅਤੇ ਹੋਰ ਵਰਗਾਂ ਦੇ ਲੋਕ ਸ਼ਾਮਲ ਹਨ।
ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ। ਵੱਖ-ਵੱਖ ਵਰਗਾਂ ਦੇ ਲੋਕਾਂ ਦਾ ਪਾਰਟੀ ਨਾਲ ਜੁੜਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਹੋ ਰਹੇ ਵਿਕਾਸ ਕਾਰਜਾਂ ਅਤੇ ਭਾਜਪਾ ਦੀਆਂ ਲੋਕ-ਭਲਾਈ ਨੀਤੀਆਂ ਵਿਚ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਸਬੂਤ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਜਿਨ੍ਹਾਂ ਉਮੀਦਾਂ ਨਾਲ ਲੋਕਾਂ ਨੇ ਆਪ ਨੂੰ ਸੱਤਾ ਸੌਂਪੀ ਸੀ, ਉਹ ਪੂਰੀਆਂ ਨਹੀਂ ਹੋਈਆਂ। ਇਸ ਕਾਰਨ ਲੋਕ ਹੁਣ ਬਦਲ ਵਜੋਂ ਭਾਜਪਾ ਵੱਲ ਦੇਖ ਰਹੇ ਹਨ।
ਸੈਣੀ ਨੇ ਕਿਹਾ ਕਿ ਭਾਜਪਾ ਸਿਰਫ਼ ਚੋਣਾਂ ਦੌਰਾਨ ਲੋਕਾਂ ਵਿਚ ਜਾਣ ਵਾਲੀ ਪਾਰਟੀ ਨਹੀਂ, ਸਗੋਂ ਲਗਾਤਾਰ ਜਨਸੇਵਾ ਅਤੇ ਵਿਕਾਸ ਲਈ ਕੰਮ ਕਰਦੀ ਹੈ। ਲਹਿਰਾਗਾਗਾ ਖੇਤਰ ਵਿਚ ਵੱਖ-ਵੱਖ ਵਰਗਾਂ ਦੇ ਲੋਕਾਂ ਦਾ ਪਾਰਟੀ ਨਾਲ ਜੁੜਨਾ ਆਉਣ ਵਾਲੇ ਸਮੇਂ ਵਿਚ ਭਾਜਪਾ ਨੂੰ ਹੋਰ ਮਜ਼ਬੂਤੀ ਦੇਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਹਰ ਵਰਕਰ ਨੂੰ ਸਨਮਾਨ ਅਤੇ ਅੱਗੇ ਵਧਣ ਦਾ ਮੌਕਾ ਮਿਲਦਾ ਹੈ।
ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਓਲੰਪਿਕ ਅਵਾਰਡੀ ਮਨਪ੍ਰੀਤ ਕੌਰ, ਕਿਸਾਨ ਯੂਨੀਅਨ ਨਾਲ ਜੁੜੇ ਨਿਰਮਲ ਸਿੰਘ, ਕਿਸਾਨ ਰਾਮਪਾਲ ਲੱਬਲ, ਕਾਰੋਬਾਰੀ ਦੀਪਕ ਗਰਗ, ਅਮਿਤਪਾਲ ਸਿੰਘ, ਸੁਖਜੀਤ ਸ਼ਰਮਾ, ਸਮਾਜ ਸੇਵੀ ਦੌਲੀ ਰਾਮ, ਤਾਰਾ ਸਿੰਘ, ਸੁਸ਼ੀਲ ਕੁਮਾਰ, ਮਨਦੀਪ ਸਿੰਘ, ਪ੍ਰਾਪਰਟੀ ਕਾਰੋਬਾਰੀ ਬਲਵਿੰਦਰ ਸਿੰਘ ਅਤੇ ਠੇਕੇਦਾਰ ਸੁਖਵਿੰਦਰ ਸਿੰਘ ਸਮੇਤ ਹੋਰ ਲੋਕ ਸ਼ਾਮਲ ਰਹੇ।