ਟਰੱਕ ਦੀ ਲਪੇਟ ’ਚ ਆਉਣ ’ਤੇ ਮੋਟਰਸਾਈਕਲ ਸਵਾਰ ਜ਼ਖ਼ਮੀ, ਮਾਮਲਾ ਦਰਜ
ਟਰੱਕ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ, ਮਾਮਲਾ ਦਰਜ
Publish Date: Mon, 16 Mar 2026 07:44 PM (IST)
Updated Date: Mon, 16 Mar 2026 07:49 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਸਥਿਤ ਐਕਸਿਸ ਬੈਂਕ ਡੇਰਾਬੱਸੀ ਦੇ ਸਾਹਮਣੇ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਤਫਤੀਸ਼ ਕਰ ਰਹੇ ਹੌਲਦਾਰ ਗੁਲਾਬ ਸਿੰਘ ਅਨਸਾਰ ਪੁਲਿਸ ਨੂੰ ਦਿੱਤੇ ਬਿਆਨ ਵਿਚ ਪਿੰਟੂ ਯਾਦਵ ਪੁੱਤਰ ਸਿਆ ਰਾਮ ਯਾਦਵ ਵਾਸੀ ਪਿੰਡ ਸੈਦਪੁਰਾ ਡੇਰਾਬੱਸੀ ਨੇ ਦੱਸਿਆ ਕਿ ਬੀਤੀ 08 ਮਾਰਚ ਨੂੰ ਵਕਤ ਕਰੀਬ 10:30 ਵਜੇ ਸਵੇਰੇ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਡੇਰਾਬੱਸੀ ਤੋਂ ਜ਼ੀਰਕਪੁਰ ਨੂੰ ਜਾ ਰਿਹਾ ਸੀ, ਜਦੋਂ ਉਹ ਐਕਸਿਸ ਬੈਂਕ ਡੇਰਾਬੱਸੀ ਨੇੜੇ ਪੁੱਜਿਆ ਤਾਂ ਪਿੱਛੋਂ ਤੇਜ਼ ਰਫ਼ਤਾਰ ਟਰੱਕ ਆਇਆ, ਜਿਸ ਨੇ ਬੜੀ ਤੇਜ਼ ਰਫ਼ਤਾਰੀ ਅਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਜਿਸ ਕਾਰਨ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ। ਇਸ ਦੇ ਨਾਲ ਹੀ ਉਸ ਦੇ ਮੋਟਰਸਾਈਕਲ ਦਾ ਵੀ ਕਾਫ਼ੀ ਨੁਕਸਾਨ ਹੋਇਆ। ਹਾਦਸੇ ਦੌਰਾਨ ਉਸ ਨੂੰ ਰਾਹੀਗਰਾਂ ਨੇ ਇਲਾਜ ਲਈ ਪੀਜੀਆਈ ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ। ਜਿੱਥੇ ਉਹ ਜ਼ੇਰੇ ਇਲਾਜ ਹੈ। ਪੁਲਿਸ ਨੇ ਉਕਤ ਪੀੜਤ ਵਿਅਕਤੀ ਦੇ ਬਿਆਨ ’ਤੇ ਟਰੱਕ ਡਰਾਈਵਰ ਗੁਰਮੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।